27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮਦਨ ਲਾਲ ਮੱਦੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਆਦਮਪੁਰ 27 ਨਵੰਬਰ (ਹਰਪ੍ਰੀਤ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਤੇ ਟਕਸਾਲੀ ਆਗੂ ਮਦਨ ਲਾਲ ਮੱਦੀ ਕੌਂਸਲਰ ਅਤੇ ਉਪ ਪ੍ਰਧਾਨ ਦਿਹਾਤੀ ਜਲੰਧਰ ਦਿਹਾਤੀ ਦਾ ਅੱਜ ਕਸਬਾ ਅਲਾਵਲਪੁਰ ਸ਼ਮਸ਼ਾਨਘਾਟ ਵਿਖੇ ਪੂਰੇ ਸਨਮਾਨਾਂ ਅਤੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 28-11-2026
ਆਦਮਪੁਰ 27 ਨਵੰਬਰ (ਹਰਪ੍ਰੀਤ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਤੇ ਟਕਸਾਲੀ ਆਗੂ ਮਦਨ ਲਾਲ ਮੱਦੀ ਕੌਂਸਲਰ ਅਤੇ ਉਪ ਪ੍ਰਧਾਨ ਦਿਹਾਤੀ ਜਲੰਧਰ ਦਿਹਾਤੀ ਦਾ ਅੱਜ ਕਸਬਾ ਅਲਾਵਲਪੁਰ ਸ਼ਮਸ਼ਾਨਘਾਟ ਵਿਖੇ ਪੂਰੇ ਸਨਮਾਨਾਂ ਅਤੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪਾਰਟੀ ਆਗੂਆਂ ਵਲੋਂ ਮਦਨ ਲਾਲ ਮੱਦੀ ਦੀ ਮ੍ਰਿਤਕ ਦੇਹ ‘ਤੇ ਬਸਪਾ ਦਾ ਝੰਡਾ ਪਾ ਕੇ ਉਨ੍ਹਾਂ ਵਲੋਂ ਪਾਰਟੀ ਤੇ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਬਲਵਿੰਦਰ ਕੁਮਾਰ ਹਲਕਾ ਇੰਚਾਰਜ ਆਦਮਪੁਰ, ਸੂਬਾ ਸਕੱਤਰ ਜਸਵੰਤ ਰਾਏ ਵਲੋਂ ਕਿਹਾ ਕਿ ਮਦਨ ਲਾਲ ਮੱਦੀ ਦੇ ਅਕਾਲ ਚਲਾਣੇ ਨਾਲ ਬਹੁਜਨ ਸਮਾਜ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਤੇ ਹਲਕਾ ਆਦਮਪੁਰ ਇੰਚਾਰਜ ਬਲਵਿੰਦਰ ਕੁਮਾਰ ਐਡਵੋਕੇਟ, ਸੂਬਾ ਸਕੱਤਰ ਬਲਦੇਵ ਸਿੰਘ ਖੋਜਕੀਪੁਰ, ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ, ਮਾਸਟਰ ਰਾਮ ਲੁਭਾਇਆ, ਹਲਕਾ ਆਦਮਪੁਰ ਪ੍ਰਧਾਨ ਹਰਜਿੰਦਰ ਬਿੱਲਾ, ਸੁਖਵਿੰਦਰ ਦੁਖਿਆਰਾ, ਸੁੱਖਾ ਉਦੇਸੀਆਂ, ਗੁਰਮੀਤ ਚੁੰਬਰ, ਬਲਜੀਤ ਆਦਮਪੁਰ ਆਦਿ ਬਸਪਾ ਆਗੂਆਂ ਵੱਲੋਂ ਮਦਨ ਲਾਲ ਮੱਦੀ ਕੌਂਸਲਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਮਾਜਿਕ ਜਥੇਬੰਦੀਆਂ, ਅਲਾਵਲਪੁਰ ਸ਼ਹਿਰ ਵਾਸੀ ਅਤੇ ਬਸਪਾ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ‘ ਮਾਵਾਂ ਧੀਆਂ ਦਾ ਸਤਿਕਾਰ ਤੇ ਬਜ਼ੁਰਗਾਂ ਦਾ ਪਿਆਰ’ ਦੁਬਾਰਾ ਬਣਾਏਗਾ ‘ਆਪ ਦੀ ਸਰਕਾਰ’-ਜੀਤਾ ਜਲਾਲਪੁਰ ਅਗਲੀ ਖ਼ਬਰ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਦੀ ਅੰਤਿਮ ਅਰਦਾਸ ਕੱਲ੍ਹ
Ad Position 24