ਲੱਖਣਪਾਲ ਵਿਚ ਦੀਪਕ ਬਾਲੀ ਵਲੋਂ ਖੇਡ ਮੈਦਾਨ ਦਾ ਉਦਘਾਟਨ
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਆਮ ਆਦਮੀ ਪਾਰਟੀ ਦੇ ਜਲੰਧਰ ਛਾਉਣੀ ਤੋਂ ਉਮੀਦਵਾਰ ਤੇ ਹਲਕਾ ਇੰਚਾਰਜ ਦੀਪਕ ਬਾਲੀ ਨੇ ਲੱਖਣਪਾਲ ਵਿਚ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੇਡ ਮੈਦਾਨ ਦੀ ਸੌਗਾਤ ਇਲਾਕੇ ਦੇ ਨੌਜਵਾਨਾਂ ਲਈ ਬਿਹਤਰ ਭਵਿੱਖ ਦੀ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਹੈ।
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਆਮ ਆਦਮੀ ਪਾਰਟੀ ਦੇ ਜਲੰਧਰ ਛਾਉਣੀ ਤੋਂ ਉਮੀਦਵਾਰ ਤੇ ਹਲਕਾ ਇੰਚਾਰਜ ਦੀਪਕ ਬਾਲੀ ਨੇ ਲੱਖਣਪਾਲ ਵਿਚ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੇਡ ਮੈਦਾਨ ਦੀ ਸੌਗਾਤ ਇਲਾਕੇ ਦੇ ਨੌਜਵਾਨਾਂ ਲਈ ਬਿਹਤਰ ਭਵਿੱਖ ਦੀ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਹੈ। ‘ਮੇਰੀ ਰਸੋਈ’ ਯੋਜਨਾ ਅਧੀਨ ਰਾਸ਼ਨ ਕਿੱਟਾਂ ਸੰਬੰਧੀ ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਮਦਦ ਤੇ ਸਹਾਇਤਾ ਪ੍ਰਦਾਨ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੱਖਣਪਾਲ ਸਮੇਤ ਜਲੰਧਰ ਕੈਂਟ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ, ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਗੁਰਿੰਦਰ ਸਿੰਘ ਗਿੰਦਾ ਸ਼ੇਰਗਿਲ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਤੇ ਪਤਵੰਤੇ ਹਾਜ਼ਰ ਸਨ।