27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਜਵਾਂ ਕਲਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ਼ਾਹਕੋਟ, 27 ਨਵੰਬਰ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਤੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਹ ਲੰਗਰ ਨੌਜਵਾਨ ਸਭਾ ਬਾਜਵਾਂ ਕਲਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਵਿਸ਼ਾਲ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਤੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਹ ਲੰਗਰ ਨੌਜਵਾਨ ਸਭਾ ਬਾਜਵਾਂ ਕਲਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਵਿਸ਼ਾਲ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਨ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਤੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਂਟ ਕਰ ਕੇ ਆਸ਼ੀਰਵਾਦ ਲਿਆ। ਇਹ ਨਗਰ ਕੀਰਤਨ ਗੁਰੂਦੁਆਰਾ ਬਾਬਾ ਸੁਖਚੈਨ ਦਾਸ ਤੋਂ ਆਰੰਭ ਹੋ ਕੇ ਪਿੰਡ ਬਾਜਵਾਂ ਕਲਾਂ ਦੇ ਵੱਖ ਵੱਖ ਮੁਹੱਲਿਆਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਦੇ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਹੋਏ ਸਨ। ਇਥੇ ਦੱਸਣਯੋਗ ਹੈ ਕਿ ਲੋਹ ਲੰਗਰ ਨੌਜਵਾਨ ਸਭਾ ਬਾਜਵਾਂ ਕਲਾਂ ਵਲੋਂ ਹਰ ਸਾਲ ਪੈਦਲ ਹੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪਿੰਡ ਦੀ ਪਰਿਕਰਮਾ ਕੀਤੀ ਜਾਂਦੀ ਹੈ। ਇਸ ਮੌਕੇ ਸੰਗਤਾਂ ਵਲੋਂ ਗੁਰੂ ਜੱਸ ਗਾਇਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਨ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਭੁਪਿੰਦਰ ਸਿੰਘ ਬਾਜਵਾ, ਜਸਕੀਰਤ ਸਿੰਘ, ਗੁਰਕੀਰਤ ਸਿੰਘ, ਭਾਈ ਸੁਖਜੀਤ ਸਿੰਘ ਹੈੱਡ ਗ੍ਰੰਥੀ, ਸ਼ਮਿੰਦਰ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਭਾਈ ਸੁਖਜੀਤ ਸਿੰਘ ਹੈੱਡ ਗ੍ਰੰਥੀ, ਜਸਵੰਤ ਸਿੰਘ ਬਾਜਵਾ, ਦੀਪਾਂਸ਼ੂ, ਜਗਮੀਤ, ਰਾਹੁਲ, ਜਸਕਰਨ ਸਿੰਘ, ਜਮਨ, ਅੰਸ਼ ਮਿਸ਼ਰਾ, ਹਰਮਾਨ, ਪਰਮ, ਪਰਨ ਸੈਦਪੁਰ, ਹਰਮਨਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਬੀਬੀ ਕੁਲਦੀਪ ਕੌਰ, ਬੀਬੀ ਜਸਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ’ਚ 5ਵੇਂ ਸ੍ਰੀ ਸ਼ਿਆਮ ਮਹਾਂਉਤਸਵ ਸੰਬੰਧੀ ਸਜਾਈ ਵਿਸ਼ਾਲ ‘ਨਿਸ਼ਾਨ ਯਾਤਰਾ’ ਅਗਲੀ ਖ਼ਬਰ ਜਥੇ: ਤਰਸਿੰਦਰ ਸਿੰਘ ਪੰਨੂੰ ਦੀ ਪਤਨੀ ਨਮਿਤ ਅੰਤਿਮ ਅਰਦਾਸ 30 ਨੂੰ
Ad Position 24