ਸ਼ਾਹਕੋਟ ਥਾਣੇ ਦੇ ਨਵੇਂ ਮੁੱਖ ਮੁਨਸ਼ੀ ਵਜੋਂ ਸੁਖਦੇਵ ਸਿੰਘ ਨੇ ਚਾਰਜ ਸੰਭਾਲਿਆ
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੇ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਵਿਕਰਮਜੀਤ ਸਿੰਘ ਦੀ ਬਦਲੀ ਥਾਣਾ ਸਿਟੀ ਨਕੋਦਰ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਤੋਂ ਬਦਲ ਕੇ ਆਏ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੇ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਮੁੱਖ ਮੁਨਸ਼ੀ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੁਨਸ਼ੀ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੇ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਵਿਕਰਮਜੀਤ ਸਿੰਘ ਦੀ ਬਦਲੀ ਥਾਣਾ ਸਿਟੀ ਨਕੋਦਰ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਤੋਂ ਬਦਲ ਕੇ ਆਏ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੇ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਮੁੱਖ ਮੁਨਸ਼ੀ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੁਨਸ਼ੀ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ, ਆਪਸੀ ਸਹਿਯੋਗ ਤੇ ਤਾਲਮੇਲ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਹ ਆਪਣੇ ਸਾਥੀ ਮੁਲਾਜ਼ਮਾਂ ਨਾਲ ਮਿਲ ਕੇ ਵਿਭਾਗੀ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।