28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੁਲਿਸ ਕਮਿਸ਼ਨਰ ਭੁੱਲਰ ਵਲੋਂ ਦੇਰ ਰਾਤ ਸ਼ਹਿਰ ਦੇ ਥਾਣਿਆਂ ਤੇ ਨਾਕਿਆਂ ਦੀ ਚੈਕਿੰਗ

ਜਲੰਧਰ, 28 ਨਵੰਬਰ (ਪੰਮੀ)-ਅੱਜ ਦੁਪਹਿਰ ਵੇਲੇ ਨਵੇਂ ਪੁਲਿਸ ਕਮਿਸ਼ਨਰ ਦਾ ਚਾਰਜ ਸੰਭਾਲਣ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਅਮਨ ਸ਼ਾਂਤੀ ਤੇ ਸੁਰੱਖਿਆ ਦੇ ਦਿੱਤੇ ਗਏ ਭਰੋਸੇ ਨੂੰ ਅਮਲੀ ਰੂਪ ਦੇਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇਰ ਰਾਤ ਸ਼ਹਿਰ ਦੀਆਂ ਸੜਕਾਂ ’ਤੇ ਚੈਕਿੰਗ ਲਈ ਨਿਕਲੇ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਥਾਣਿਆਂ ਤੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਪੰਮੀ)-ਅੱਜ ਦੁਪਹਿਰ ਵੇਲੇ ਨਵੇਂ ਪੁਲਿਸ ਕਮਿਸ਼ਨਰ ਦਾ ਚਾਰਜ ਸੰਭਾਲਣ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਅਮਨ ਸ਼ਾਂਤੀ ਤੇ ਸੁਰੱਖਿਆ ਦੇ ਦਿੱਤੇ ਗਏ ਭਰੋਸੇ ਨੂੰ ਅਮਲੀ ਰੂਪ ਦੇਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇਰ ਰਾਤ ਸ਼ਹਿਰ ਦੀਆਂ ਸੜਕਾਂ ’ਤੇ ਚੈਕਿੰਗ ਲਈ ਨਿਕਲੇ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਥਾਣਿਆਂ ਤੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ। ਪੁਲਿਸ ਕਮਿਸ਼ਨਰ ਭੁੱਲਰ ਨੇ ਪਟੇਲ ਚੌਕ ਨੇੜੇ ਸਥਿਤ ਸੀ. ਆਈ. ਏ. ਸਟਾਫ ਦੇ ਸੈੱਲ ਵਿਚ ਵੀ ਦੌਰਾ ਕੀਤਾ। ਇਸ ਚੈਕਿੰਗ ਦੌਰਾਨ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਤੇ ਨਾਕੇ ਦੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ। ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਦਿਨ ਤੇ ਰਾਤ ਵੇਲੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦਾ ਉਦੇਸ਼ ਸ਼ਹਿਰ ਵਸੀਆਂ ਨੂੰ ਇਸ ਗੱਲ ਦਾ ਭਰੋਸਾ ਦਿਵਾਉਣਾ ਹੈ ਕਿ ਪੁਲਿਸ ਮੁਲਾਜ਼ਮਾਂ ਦੇ ਨਾਲ ਨਾਲ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੀ ਸੁਰੱਖਿਆ ਲਈ ਫੀਲਡ ਵਿਚ ਤਾਇਨਾਤ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. ਸਪੈਸ਼ਲ ਬਰਾਂਚ ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. ਸਿਟੀ ਅਦਿੱਤਿਆ ਐੱਸ. ਵਾਰੀਅਰ ਤੇ ਏ. ਸੀ. ਪੀ. ਸੈਂਟਰਲ ਓਂਕਾਰ ਸਿੰਘ ਬਰਾੜ ਵੀ ਡਿਊਟੀ ਕਰ ਰਹੇ ਹਨ। ਸੀ. ਪੀ. ਭੁੱਲਰ ਨੇ ਕਿਹਾ ਕਿ ਉਹ ਸੀ. ਆਈ. ਏ. ਸਟਾਫ ਸੈੱਲ ਦੀ ਚੈਕਿੰਗ ਕਰਨ ਦੇ ਨਾਲ ਹੀ ਉਥੇ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਆਏ ਹਨ ਅਤੇ ਉਨ੍ਹਾਂ ਨੂੰ ਅਪਰਾਧ ਰੋਕਣ ਲਈ ਆਪਣੀ ਡਿਊਟੀ ਵਧੀਆ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨਕੋਦਰ ਵਿਧਾਨ ਸਭਾ ਹਲਕੇ ਦੀ ਰੁਕੀ ਹੋਈ ਵਿਕਾਸ ਦੀ ਲਹਿਰ ਨੂੰ ਮੁੜ ਖੜ੍ਹਾ ਕਰੇਗੀ-ਰਾਣਾ ਰੰਧਾਵਾ ਅਗਲੀ ਖ਼ਬਰ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਚਾਰਜ, ਮਹਾਂਨਗਰ ਵਾਸੀਆਂ ਨੂੰ ਨਸ਼ਾ ਤੇ ਗੈਂਗਸਟਰਮੁਕਤ ਕਰਨ ਦਾ...
Ad Position 24