ਸਟੇਟ ਪਬਲਿਕ ਸਕੂਲ ਨਕੋਦਰ ਵਿਚ ਸਹੋਦਿਆ ਅੰਤਰ-ਸਕੂਲ ਹਿੰਦੀ ਵਾਦ- ਵਿਵਾਦ ਮੁਕਾਬਲੇ
ਨਕੋਦਰ, 28 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ )- ਸਟੇਟ ਪਬਲਿਕ ਸਕੂਲ ਨਕੋਦਰ ਦੁਆਰਾ ਸਹੋਦਿਆ ਅੰਤਰ-ਸਕੂਲ ਹਿੰਦੀ ਵਾਦ - ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਜਲੰਧਰ ਜ਼ਿਲ੍ਹੇ ਦੇ ਛੱਤੀ ਸਕੂਲਾਂ ਨੇ ਹਿੱਸਾ ਲਿਆ।
ਨਕੋਦਰ, 28 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ )- ਸਟੇਟ ਪਬਲਿਕ ਸਕੂਲ ਨਕੋਦਰ ਦੁਆਰਾ ਸਹੋਦਿਆ ਅੰਤਰ-ਸਕੂਲ ਹਿੰਦੀ ਵਾਦ - ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਜਲੰਧਰ ਜ਼ਿਲ੍ਹੇ ਦੇ ਛੱਤੀ ਸਕੂਲਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦੀ ਸ਼ੁਰੂਆਤ ਮਹਿਮਾਨਾਂ ਦੁਆਰਾ ਜਯੋਤੀ ਜਗਾ ਕੇ ਕੀਤੀ ਗਈ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਪੇਸ਼ ਕੀਤਾ ਗਿਆ। ਇਸ ਮੁਕਾਬਲੇ ਵਿਚ ਵਾਦ -ਵਿਵਾਦ ਪ੍ਰਤੀਯੋਗਤਾ ਦਾ ਵਿਸ਼ਾ ਸੀ , “ਆਰਟੀਫੀਸ਼ੀਅਲ ਇੰਟੈਲੀਜੈਂਸ ਸਿੱਖਿਆ ਲਈ ਵਰਦਾਨ ਹੈ।” ਇਸ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਮਾਇਰਾ ਸ਼ਰਮਾ ਅਤੇ ਨੀਤਿਕਾ ਸਵਾਨ (ਇਨੋਸੈਂਟ ਹਾਰਟਸ ਸਕੂਲ, ਲੋਹਾਰਾ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਦੂਜਾ ਸਥਾਨ ਨੂਰ ਅਤੇ ਸੁਖਜੋਤ ਕੌਰ (ਲਾਰਡ ਮਹਾਵੀਰਾ ਜੈਨ ਪਬਲਿਕ ਸਕੂਲ, ਫਗਵਾੜਾ) ਨੇ ਪ੍ਰਾਪਤ ਕੀਤਾ ਅਤੇ ਤੀਸਰਾ ਸਥਾਨ ਦੇਵਾਂਸ਼ ਅਤੇ ਸਯੋਨਾ (ਡਿਪਸ ਸੁਰਾਨਸੀ) ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਰਵੋਤਮ ਬੁਲਾਰੇ ਦਾ ਪਹਿਲਾ ਪੁਰਸਕਾਰ ਵਿਦਿਆਰਥਣ ਗਰਿਮਾ (ਸਵਾਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ), ਦੂਸਰਾ ਜੈਸਮੀਨ ਕੌਰ (ਗੁਰੂ ਅਮਰਦਾਸ ਪਬਲਿਕ ਸਕੂਲ, ਜਲੰਧਰ) ਅਤੇ ਤੀਸਰਾ ਰਿਸ਼ਨ ਅਬਰੋਲ (ਮੇਅਰ ਵਰਲਡ ਸਕੂਲ, ਜਲੰਧਰ) ਨੇ ਪ੍ਰਾਪਤ ਕੀਤਾ । ਅੰਤ ਵਿਚ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ. ਰਿਤੂ ਭਨੋਟ ਅਤੇ ਪ੍ਰਿੰਸੀਪਲ ਸ਼੍ਰੀ ਰੋਹਿਤ ਠਾਕੁਰ ਜੀ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ।