29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਲੰਧਰ ਜ਼ਿਲ੍ਹੇ ’ਚ ਜੇ. ਐਨ. ਵੀ. ਐਸ. ਟੀ. 2027 ਦੀ ਪ੍ਰੀਖਿਆ ਸਫ਼ਲਤਾਪੂਰਵਕ ਹੋਈ

ਮਲਸੀਆਂ, 28 ਨਵੰਬਰ (ਸੁਖਦੀਪ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ. ਐਨ.

Ad Position 21
No active advertisement
ਪ੍ਰਿੰਸੀਪਲ ਅਰੁਣ ਕੁਮਾਰ 29-11-2026
ਮਲਸੀਆਂ, 28 ਨਵੰਬਰ (ਸੁਖਦੀਪ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ. ਐਨ. ਵੀ. ਐਸ. ਟੀ.) 2027 ਜਲੰਧਰ ਜ਼ਿਲ੍ਹੇ ਦੇ 17 ਪ੍ਰੀਖਿਆ ਕੇਂਦਰਾਂ ’ਤੇ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਸਫਲਤਾਪੂਰਵਕ ਸੰਪੰਨ ਹੋਈ। ਸਵੇਰ ਤੋਂ ਹੀ ਪ੍ਰੀਖਿਆ ਕੇਂਦਰਾਂ ’ਤੇ ਵਿਦਿਆਰਥੀਆਂ ਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਛੋਟੇ-ਛੋਟੇ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਖੰਭ ਲਾਉਣ ਲਈ ਪ੍ਰੀਖਿਆ ਕੇਂਦਰਾਂ ’ਤੇ ਪੁੱਜੇ। ਪ੍ਰੀਖਿਆ ਸਾਰੇ ਸੰਬੰਧਤ ਅਧਿਕਾਰੀਆਂ ਤੇ ਪ੍ਰੀਖਿਆ ਸਟਾਫ਼ ਦੇ ਢੁੱਕਵੇਂ ਪ੍ਰਬੰਧਾਂ ਅਤੇ ਆਪਸੀ ਤਾਲਮੇਲ ਨਾਲ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਹੋਈ। ਜ਼ਿਕਰਯੋਗ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਭਾਰਤ ਸਰਕਾਰ ਦੀ ਇਕ ਮੋਹਰੀ ਰਿਹਾਇਸ਼ੀ ਸਕੂਲ ਪ੍ਰਣਾਲੀ ਹੈ, ਜਿਸ ਦਾ ਮੁੱਖ ਮਕਸਦ ਪੇਂਡੂ ਖੇਤਰਾਂ ਦੇ ਹੋਣਹਾਰ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ ਦੇਣਾ ਹੈ। ਇੱਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੰਸਕਾਰਾਂ ਤੇ ਸ਼ਖ਼ਸੀਅਤ ਵਿਕਾਸ ਦਾ ਵੀ ਪੂਰਾ ਮੌਕਾ ਮਿਲਦਾ ਹੈ। ਇਸੇ ਕਰਕੇ ਹਰ ਸਾਲ ਹਜ਼ਾਰਾਂ ਬੱਚੇ ਨਵੋਦਿਆ ’ਚ ਦਾਖ਼ਲੇ ਲਈ ਪ੍ਰੀਖਿਆ ਦਿੰਦੇ ਹਨ। ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਦੇ ਪ੍ਰਿੰਸੀਪਲ ਅਰੁਣ ਕੁਮਾਰ ਨੇ ਦੱਸਿਆ ਕਿ ਕਿਸੇ ਵੀ ਕੇਂਦਰ ’ਚ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਦੀ ਖ਼ਬਰ ਨਹੀਂ ਮਿਲੀ। ਉਨ੍ਹਾਂ ਸਾਰੇ ਸਟਾਫ਼ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਪ੍ਰੀਖਿਆ ਇੰਨੀ ਸਫ਼ਲ ਹੋ ਸਕੀ ਹੈ। ਉਨ੍ਹਾਂ ਵਿਦਿਆਰ ਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੋ ਟਰੱਕਾਂ ਵਿਚਕਾਰ ਖੜ੍ਹੀ ਕਾਰ ਨੂੰ ਤੀਜੇ ਟਰੱਕ ਨੇ ਮਾਰੀ ਟੱਕਰ ਅਗਲੀ ਖ਼ਬਰ ਖਾਨਪੁਰ ਰਾਜਪੂਤਾਂ ’ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, 3 ਖ਼ਿਲਾਫ਼ ਮਾਮਲਾ ਦਰਜ
Ad Position 24