28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਆਦਮਪੁਰ, 28 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਮਹਾਨ ਕੀਰਤਨ ਦਰਬਾਰ ਸਜਾਇਆ। ਇਸ ਸੰਬੰਧੀ ਪ੍ਰਧਾਨ ਅਮਨਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 29-11-2026
ਆਦਮਪੁਰ, 28 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਮਹਾਨ ਕੀਰਤਨ ਦਰਬਾਰ ਸਜਾਇਆ। ਇਸ ਸੰਬੰਧੀ ਪ੍ਰਧਾਨ ਅਮਨਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ, ਜਿਸ ਵਿਚ ਗਿਆਨੀ ਜੰਗ ਸਿੰਘ, ਭਾਈ ਜਸਵੀਰ ਸਿੰਘ ਤੇ ਭਾਈ ਪਰਮਿੰਦਰ ਸਿੰਘ ਖਾਲਸਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵੈ-ਇੱਛਕ ਖ਼ੂਨਦਾਨ ਕੈਂਪ ਵੀ ਲਗਾਇਆ ਤੇ ਕਰੀਬ 19 ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਬੰਧਕ ਕਮੇਟੀ ਸਮੇਤ ਭਾਈ ਸਰਵਣ ਸਿੰਘ ਹਰਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਢਿੱਲੋਂ, ਦਲਵਿੰਦਰ ਸਿੰਘ ਰਾਏ, ਅਮਨਦੀਪ ਸਿੰਘ ਢਿੱਲੋ, ਰਜਿੰਦਰ ਸਿੰਘ ਮੰਗੀ, ਦਵਿੰਦਰ ਸਿੰਘ ਬਿੰਦਰ, ਵਰਿੰਦਰਦੀਪ ਸਿੰਘ ਔਜਲਾ, ਰਕੇਸ਼ ਕੁਮਾਰ ਸਰਪੰਚ, ਅਵਤਾਰ ਸਿੰਘ ਲੰਬਰਦਾਰ, ਕੁਲਦੀਪ ਸਿੰਘ ਧਾਮੀ, ਕੁਲਜੀਤ ਸਿੰਘ ਰੰਧਾਵਾ, ਪ੍ਰੇਮ ਸਿੰਘ ਰੰਧਾਵਾ, ਰਵਿੰਦਰ ਸਿੰਘ ਰਵੀ, ਬਲਵੀਰ ਸਿੰਘ ਆਦਿ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜਥੇਬੰਦੀਆਂ ਵਲੋਂ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਤੋਂ ਬਾਅਦ ਥਾਣੇ ਬਾਹਰ... ਅਗਲੀ ਖ਼ਬਰ ਸਾਬਕਾ ਸਰਪੰਚ ਕਾਮਰੇਡ ਜੀਵਨ ਕੁਮਾਰ ਰੰਧੇਵ ਨੂੰ ਸ਼ਰਧਾਂਜਲੀਆਂ ਭੇਟ
Ad Position 24