28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਹਿਤਪੁਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜਥੇਬੰਦੀਆਂ ਵਲੋਂ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਤੋਂ ਬਾਅਦ ਥਾਣੇ ਬਾਹਰ ਧਰਨਾ ਪ੍ਰਦਰਸ਼ਨ

ਮਹਿਤਪੁਰ, 28 ਨਵੰਬਰ (ਲਖਵਿੰਦਰ ਸਿੰਘ)-ਲੰਮੇ ਸਮੇਂ ਤੋਂ ਲਟਕ ਰਹੇ ਵੱਖ-ਵੱਖ ਮਾਮਲਿਆਂ ਵਿਚ ਇਨਸਾਫ਼ ਨਾ ਮਿਲਣ ਤੇ ਥਾਣਾ ਮਹਿਤਪੁਰ ਦੀ ਪੁਲਿਸ ਦੀ ਨਾਂਹ-ਪੱਖੀ ਕਾਰਗੁਜ਼ਾਰੀ ਵਿਰੁੱਧ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਆਏ ਕਿਸਾਨਾਂ ਤੇ ਮਜ਼ਦੂਰਾਂ ਨੌਜਵਾਨਾਂ ਨੇ ਮਹਿਤਪੁਰ ਬੱਸ ਸਟੈਂਡ ਵਿਖੇ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ। ਉਪਰੰਤ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਰੋਸ ਮੁਜ਼ਾਹਰਾ ਕਰਦਿਆਂ ਥਾਣਾ ਮਹਿਤਪੁਰ ਅੱਗੇ ਧਰਨਾ ਦਿੱਤਾ।

Ad Position 21
No active advertisement
ਮੰਗਾਂ ਨੂੰ ਲੈ ਕੇ ਥਾਣਾ ਮਹਿਤਪੁਰ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਹੋਰ। ਤਸਵੀਰ : ਰੂਪਰਾ ਸਟੂਡੀਓ 29-11-2026
ਮਹਿਤਪੁਰ, 28 ਨਵੰਬਰ (ਲਖਵਿੰਦਰ ਸਿੰਘ)-ਲੰਮੇ ਸਮੇਂ ਤੋਂ ਲਟਕ ਰਹੇ ਵੱਖ-ਵੱਖ ਮਾਮਲਿਆਂ ਵਿਚ ਇਨਸਾਫ਼ ਨਾ ਮਿਲਣ ਤੇ ਥਾਣਾ ਮਹਿਤਪੁਰ ਦੀ ਪੁਲਿਸ ਦੀ ਨਾਂਹ-ਪੱਖੀ ਕਾਰਗੁਜ਼ਾਰੀ ਵਿਰੁੱਧ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਆਏ ਕਿਸਾਨਾਂ ਤੇ ਮਜ਼ਦੂਰਾਂ ਨੌਜਵਾਨਾਂ ਨੇ ਮਹਿਤਪੁਰ ਬੱਸ ਸਟੈਂਡ ਵਿਖੇ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ। ਉਪਰੰਤ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਰੋਸ ਮੁਜ਼ਾਹਰਾ ਕਰਦਿਆਂ ਥਾਣਾ ਮਹਿਤਪੁਰ ਅੱਗੇ ਧਰਨਾ ਦਿੱਤਾ। ਇਸ ਰੋਸ ਪ੍ਰਦਰਸ਼ਨ ਦਾ ਸਫ਼ਾਈ ਸੇਵਕ ਯੂਨੀਅਨ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਇਸਤਰੀ ਜਾਗਰਤੀ ਮੰਚ ਤੇ ਨੌਜਵਾਨ ਭਾਰਤ ਸਭਾ ਸਾਂਝਾ ਸੱਦਾ ਦਿੱਤਾ ਸੀ। ਸੈਂਕੜੇ ਕਾਰਕੁਨਾਂ ਨੇ ਆਪਣੇ ਬੈਨਰਾਂ ਤੇ ਝੰਡਿਆਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਐਸ. ਐਸ. ਪੀ. ਜਲੰਧਰ (ਦਿਹਾਤੀ) ਦੇ ਡੀ. ਐਸ. ਪੀ. ਹੈੱਡ ਕੁਆਰਟਰ ਲਖਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਉਨ੍ਹਾਂ ਨੂੰ ਐਸ. ਐਸ. ਪੀ. ਜਲੰਧਰ ਦਿਹਾਤੀ ਦੇ ਨਾਂਅ ਇਕ ਮੰਗ-ਪੱਤਰ ਸੌਂਪਿਆ। ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਸਫ਼ਾਈ ਮਜ਼ਦੂਰਾਂ ਦੇ ਆਗੂ ਸੁਭਾਸ਼ ਵਾਲਮੀਕਿ ਅਤੇ ਮਹਿਤਪੁਰ ਦੇ ਦੁਕਾਨਦਾਰ ਮੰਗਲ ਸਿੰਘ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਦਰਜ ਪਰਚਿਆਂ ਵਿਚ ਜੁਰਮ ਦਾ ਵਾਧਾ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸੰਗੋਵਾਲ ਕਤਲ ਕਾਂਡ ਦੇ ਦੋਸ਼ੀਆਂ ਦੀ ਫੌਰੀ ਗ੍ਰਿਫ਼ਤਾਰੀ ਕੀਤੀ ਜਾਵੇ। ਪੰਚਾਇਤੀ ਜ਼ਮੀਨਾਂ ਤੇ ਹੋਰ ਥਾਵਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪਰਚੇ ਦਰਜ ਕੀਤੇ ਜਾਣ। ਠੱਗ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਮਨਰੇਗਾਂ ਵਰਕਰਾਂ ਵਿਰੁੱਧ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ। ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਐਸ. ਐਸ. ਪੀ. ਦਫ਼ਤਰ ਤੋਂ ਪਹੁੰਚੇ ਡੀ. ਐਸ. ਪੀ. (ਹੈੱਡਕੁਆਰਟਰ) ਲਖਵਿੰਦਰ ਸਿੰਘ ਨੇ ਧਰਨਾਕਾਰੀਆਂ ਤੋਂ ਮੰਗ-ਪੱਤਰ ਲੈਂਦਿਆਂ ਵਿਸ਼ਵਾਸ ਦਿਵਾਇਆ ਕਿ ਸਫ਼ਾਈ ਸੇਵਕ ਯੂਨੀਅਨ ਦੇ ਆਗੂ ਸੁਭਾਸ਼ ਵਾਲਮੀਕਿ ਤੇ ਦੁਕਾਨਦਾਰ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੈਂਡਿੰਗ ਮਾਮਲਿਆਂ ਨੂੰ ਐਸ. ਐਸ. ਪੀ. (ਦਿਹਾਤੀ) ਦੇ ਧਿਆਨ ਵਿਚ ਲਿਆ ਕੇ ਪੀੜਤਾਂ ਨੂੰ ਜਲਦ ਇਨਸਾਫ਼ ਦਿਵਾਇਆ ਜਾਵੇਗਾ। ਇਕੱਠ ਨੂੰ ਸਫ਼ਾਈ ਸੇਵਕ ਯੂਨੀਅਨ ਦੇ ਆਗੂ ਪੱਪੂ ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਮੰਡ, ਸਰਬਜੀਤ ਸਿੰਘ ਪੰਨੂ, ਸਾਬਕਾ ਸਰਪੰਚ ਬਚਨ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਨਵੀਨਰ ਤਰਸੇਮ ਪੀਟਰ, ਹੰਸਰਾਜ ਪੱਬਵਾਂ, ਕਸ਼ਮੀਰ ਮੰਡਿਆਲਾ, ਬਖਸ਼ੋ ਖੁਰਸ਼ੈਦਪੁਰ, ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ, ਬਖਸ਼ੋ ਮੰਡਿਆਲਾ, ਨੌਜਵਾਨ ਭਾਰਤ ਸਭਾ ਦੇ ਸੋਨੂ ਅਰੋੜਾ, ਸੁਖਦੇਵ ਸਿੰਘ, ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਪ੍ਰੇਮ ਸਾਰਸਰ , ਸਲੀਮ ਮਹਿਤਪੁਰੀ, ਓਮ ਪ੍ਰਕਾਸ਼, ਰਾਮਚਰਨ, ਸੰਦੀਪ ਨਾਗਪਾਲ ਤੇ ਕਮਲ ਕਿਸ਼ੋਰ, ਗੁਰਚਰਨ ਸਿੰਘ ਅਟਵਾਲ, ਭਜਨੋ ਬੱਗਾ, ਬਖਸ਼ੀ ਸਿੰਘ ਮੰਡ, ਮਨਜੀਤ ਸਿੰਘ ਤੋਂ ਇਲਾਵਾ ਮਜ਼ਦੂਰਾਂ ਦੇ ਆਗੂ ਸਿਕੰਦਰ ਸੰਧੂ ਭੱਠਾ ਮਜ਼ਦੂਰ ਸੁਨੀਲ ਕੁਮਾਰ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੋਈ ਵੀ ਪਾਰਟੀ ਔਰਤਾਂ ਲਈ ਰਾਖਵੇਂਕਰਨ ਨੂੰ ਲਾਗੂ ਹੋਣ ਤੋਂ ਨਹੀਂ ਰੋਕ ਸਕਦੀ-ਪ੍ਰਧਾਨ ਮੰਤਰੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ
Ad Position 24