ਹਰਗੋਬਿੰਦ ਨਗਰ ’ਚ ਮਾੜੀ ਸੀਵਰੇਜ ਪ੍ਰਣਾਲੀ ਖ਼ਿਲਾਫ਼ ਭੰਡਾਰੀ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ
ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਨਿਗਮ ਪ੍ਰਸ਼ਾਸਨ ਤੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਜਲੰਧਰ, 29 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਹਰਗੋਬਿੰਦ ਨਗਰ ਵਿਚ ਖਰਾਬ ਸੀਵਰੇਜ ਪ੍ਰਣਾਲੀ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੰਡਲ ਪ੍ਰਧਾਨ ਪਵਨ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਸੀ.
ਨ
ਨਾਅਰੇਬਾਜ਼ੀ ਕਰਦੇ ਹੋਏ ਕ੍ਰਿਸ਼ਨ ਦੇਵ ਭੰਡਾਰੀ ਤੇ ਹੋਰ। ਤਸਵੀਰ. ਮੁਨੀਸ਼
30-11-2026
ਜਲੰਧਰ, 29 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਹਰਗੋਬਿੰਦ ਨਗਰ ਵਿਚ ਖਰਾਬ ਸੀਵਰੇਜ ਪ੍ਰਣਾਲੀ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੰਡਲ ਪ੍ਰਧਾਨ ਪਵਨ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਸੀ.ਪੀ.ਐੱਸ. ਕੇ.ਡੀ. ਭੰਡਾਰੀ ਨੇ ਕੀਤੀ। ਇਸ ਦੌਰਾਨ ਮੁਹੱਲਾ ਵਾਸੀਆਂ ਤੇ ਭਾਜਪਾ ਵਰਕਰਾਂ ਨੇ ਮੇਅਰ ਤੇ ਹਲਕਾ ਵਿਧਾਇਕ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕੇ.ਡੀ. ਭੰਡਾਰੀ ਨੇ ਕਿਹਾ ਕਿ ਹਰਗੋਬਿੰਦ ਨਗਰ ’ਚ ਸੀਵਰੇਜ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2011 ਵਿਚ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਇਸ ਇਲਾਕੇ ’ਚ ਸੀਵਰੇਜ ਪਾਈਪਾਂ ਪਵਾਈਆਂ ਸਨ, ਪਰ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਸੀਵਰੇਜ ਦੀ ਸਹੀ ਢੰਗ ਨਾਲ ਸਫ਼ਾਈ ਕਰਵਾਈ ਗਈ ਅਤੇ ਨਾ ਹੀ ਇਸ ਪ੍ਰਣਾਲੀ ਨੂੰ ਮੁੜ ਦਰੁਸਤ ਕਰਨ ਲਈ ਕੋਈ ਠੋਸ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਇਸ ਸਥਿਤੀ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਨਗਰ ਨਿਗਮ ਪ੍ਰਸ਼ਾਸਨ ਤੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਜਲੰਧਰ ਉੱਤਰੀ ਵਿਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਇਲਾਕੇ ਦੀ ਖਰਾਬ ਸੀਵਰੇਜ ਵਿਵਸਥਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਵਾਸੀਆਂ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ ਕਿ ਸੀਵਰੇ ਜ ਦੀ ਮਾੜੀ ਹਾਲਤ ਕਾਰਨ ਇਲਾਕੇ ’ਚ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੰਜੀਵ ਸ਼ਰਮਾ, ਅਜੈ ਸੈਣੀ, ਕਮਲ ਸੈਣੀ, ਚੇਤਨ ਸ਼ਰਮਾ, ਅਜੈ, ਨਰੇਸ਼ ਵਰਮਾ, ਦੀਪਕ, ਸੁਭਾਸ਼ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਇਲਾਕਾ ਵਾਸੀ ਮੌਜੂਦ ਸਨ।