30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨਾਂ ਦਾ ਮੁਫ਼ਤ ਕੈਂਪ ਲਗਾਇਆ

ਜਲੰਧਰ, 29 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 30-11-2026
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ, ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਲਜ਼ਾਰ ਸਿੰਘ ਨੇ ਕੀਤਾ। ਇਸ ਕੈਂਪ ’ਚ ਅੱਖਾਂ ਦੇ ਮਾਹਿਰ ਡਾ. ਰਵਿੰਦਰ ਤੇ ਉਨ੍ਹਾਂ ਦੀ ਟੀਮ ਨੇ 110 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ, ਜਿਨ੍ਹਾਂ ’ਚੋਂ 21 ਮਰੀਜ਼ ਮੋਤੀਆ ਤੋਂ ਪੀੜਤ ਪਾਏ ਗਏ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਪੀੜਤ ਪਾਏ ਗਏ ਮਰੀਜ਼ਾਂ ਦੇ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਸੋਮਵਾਰ ਤੋਂ ਸ਼ੁਕਰਵਾਰ ਤੱਕ ਆਪ੍ਰੇਸ਼ਨ ਕੀਤੇ ਜਾਣਗੇ। ਕੈਂਪ ਦੇ ਪ੍ਰਬੰਧਾਂ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠਕੁਰਾਲ, ਹਰਜਿੰਦਰ ਸਿੰਘ (ਲੈਂਡ ਲਾਰਡ), ਪਰਮਜੀਤ ਸਿੰਘ ਕਾਨ੍ਹਪੁਰੀ, ਸੁਰਜੀਤ ਸਿੰਘ ਸੇਤੀਆ, ਗੁਰਿੰਦਰ ਸਿੰਘ (ਸੰਤ ਮੋਟਰਜ਼), ਜੁਗਿੰਦਰ ਸਿੰਘ ਕੈਸ਼ੀਅਰ, ਹਰਜਿੰਦਰ ਸਿੰਘ, ਕੰਵਲਜੀਤ ਸਿੰਘ ਸਕੱਤਰ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਕੈਂਪ ਨੂੰ ਸਫ਼ਲ ਬਣਾਉਣ ਲਈ ਰਜਿੰਦਰ ਸਿੰਘ ਸੁਪਰਵਾਈਜ਼ਰ, ਰਾਧਿਕਾ ਸੁਪਰਵਾਈਜ਼ਰ, ਰਣਜੀਤ ਕੁਮਾਰ, ਮਨਪ੍ਰੀਤ ਕੌਰ, ਅਮਰਦੀਪ ਕੌਰ, ਹਰਪ੍ਰੀਤ ਕੌਰ ਅਤੇ ਹਸਪਤਾਲ ਦੇ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਸਰੀਚਾ ਹਸਪਤਾਲ ਵਿਖੇ ਨੱਕ ਰਾਹੀਂ ਐਂਡੋਸਕੋਪਿਕ ਪਿਟਿਊਟਰੀ ਟਿਊਮਰ ਸਰਜਰੀ ਤੋਂ ਬਾਅਦ 89 ਸਾਲਾ ਬਜ਼ੁਰਗ ਨੂੰ ਨਜ਼ਰ ਮਿਲੀ ਵ... ਅਗਲੀ ਖ਼ਬਰ ਹਰਗੋਬਿੰਦ ਨਗਰ ’ਚ ਮਾੜੀ ਸੀਵਰੇਜ ਪ੍ਰਣਾਲੀ ਖ਼ਿਲਾਫ਼ ਭੰਡਾਰੀ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਲੋਕਾਂ ਨੂੰ ਆ ਰਹੀਆਂ ਮੁਸ਼ਕ...
Ad Position 24