30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਵ-ਨਿਯੁਕਤ ਡੀ.ਐੱਸ.ਪੀ. ਵਲੋਂ ਬਿਲਗਾ ਵਿਖੇ ਪੱਤਰਕਾਰਾਂ ਨਾਲ ਮੀਟਿੰਗ

ਬਿਲਗਾ, 29 ਨਵੰਬਰ (ਤਜਿੰਦਰ ਕੁਮਾਰ )-ਸਬ-ਡਵੀਜ਼ਨ ਫਿਲੌਰ ਦਾ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਡੀ. ਐੱਸ.

Ad Position 21
No active advertisement
ਬਿਲਗਾ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸਬ-ਡਵੀਜ਼ਨ ਫਿਲੌਰ ਦੇ ਨਵ-ਨਿਯੁਕਤ ਡੀ.ਐੱਸ.ਪੀ. ਬਿਟਨ ਕੁਮਾਰ ਅਤੇ ਥਾਣਾ ਮੁਖੀ ਦਿਲਬਾਗ ਸਿੰਘ। ਤਸਵੀਰ: ਤਜਿੰਦਰ ਕੁਮਾਰ 30-11-2026
ਬਿਲਗਾ, 29 ਨਵੰਬਰ (ਤਜਿੰਦਰ ਕੁਮਾਰ )-ਸਬ-ਡਵੀਜ਼ਨ ਫਿਲੌਰ ਦਾ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਡੀ.ਐੱਸ.ਪੀ. ਬਿਟਨ ਕੁਮਾਰ ਵਲੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਤੇ ਪੱਤਰਕਾਰ ਭਾਈਚਾਰੇ ਨਾਲ ਤਾਲਮੇਲ ਬਣਾਉਣ ਦੇ ਮਕਸਦ ਨਾਲ ਥਾਣਾ ਬਿਲਗਾ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਬਿਟਨ ਕੁਮਾਰ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਲਹਿਜ਼ੇ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਸਬ-ਡਵੀਜ਼ਨ ਫਿਲੌਰ ਅਤੇ ਬਿਲਗਾ ਦੇ ਖੇਤਰ ਵਿੱਚ ਨਸ਼ਿਆਂ ਦਾ ਕਾਰੋਬਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕੇ ਵਿੱਚ ਹੁੱਲੜਬਾਜ਼ੀ ਕਰਨ ਵਾਲੇ, ਸੜਕਾਂ ‘ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਾਰ ਕੇ ਦਹਿਸ਼ਤ ਤੇ ਸ਼ੋਰ-ਸ਼ਰਾਬਾ ਫੈਲਾਉਣ ਵਾਲੇ ਮਾੜੇ ਅਨਸਰਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਥਾਣਾ ਬਿਲਗਾ ਦੇ ਮੁਖੀ ਦਿਲਬਾਗ ਸਿੰਘ ਅਤੇ ਸਟੇਸ਼ਨ ਬਿਲਗਾ ਦੇ ਪੱਤਰਕਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਇਆ ਅਗਲੀ ਖ਼ਬਰ ਪਸਰੀਚਾ ਹਸਪਤਾਲ ਵਿਖੇ ਨੱਕ ਰਾਹੀਂ ਐਂਡੋਸਕੋਪਿਕ ਪਿਟਿਊਟਰੀ ਟਿਊਮਰ ਸਰਜਰੀ ਤੋਂ ਬਾਅਦ 89 ਸਾਲਾ ਬਜ਼ੁਰਗ ਨੂੰ ਨਜ਼ਰ ਮਿਲੀ ਵ...
Ad Position 24