29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਮਾਜ ਸੇਵਾ ਤੇ ਪੰਜਾਬੀ ਵਿਰਸੇ ਦੀ ਸੰਭਾਲ ਲਈ ਜਤਿੰਦਰ ਮਿਨਹਾਸ ਦਾ ਅਹਿਮ ਯੋਗਦਾਨ ਕੈਨੇਡਾ ਤੋਂ ਪੰਜਾਬ ਤੱਕ ਮਨੁੱਖਤਾ ਦੀ ਸੇਵਾ, ਸਿੱਖਿਆ, ਸਿਹਤ, ਖੇਡਾਂ ਅਤੇ ਵਾਤਾਵਰਨ ਦੀ ਸੰਭਾਲ ਲਈ ਨਿਰੰਤਰ ਯਤਨਸ਼ੀਲ

ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)- ਪੰਜਾਬ ਦੀ ਧਰਤੀ ਨਾਲ ਡੂੰਘੀਆਂ ਜੜ੍ਹਾਂ ਰੱਖਣ ਵਾਲੇ ਤੇ ਕੈਨੇਡਾ ਵਿੱਚ ਰਹਿ ਕੇ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਜਤਿੰਦਰ (ਜੇ) ਮਿਨਹਾਸ ਆਪਣੀ ਪਰਉਪਕਾਰੀ ਸੋਚ, ਸਮਾਜਿਕ ਯੋਗਦਾਨ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਲਗਾਅ ਕਰਕੇ ਵਿਸ਼ੇਸ਼ ਪਛਾਣ ਰੱਖਦੇ ਹਨ। ਉਨ੍ਹਾਂ ਦਾ ਜੀਵਨ ਮਨੁੱਖਤਾ ਦੀ ਭਲਾਈ, ਲੋੜਵੰਦਾਂ ਦੀ ਸਹਾਇਤਾ, ਸਿੱਖਿਆ, ਸਿਹਤ ਸੇਵਾਵਾਂ ਤੇ ਪੰਜਾਬੀ ਵਿਰਸੇ ਦੀ ਸੰਭਾਲ ਨੂੰ ਸਮਰਪਿਤ ਹੈ।

Ad Position 21
No active advertisement
ਅਜੀਤ ਡੈਸਕ 30-11-2026
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)- ਪੰਜਾਬ ਦੀ ਧਰਤੀ ਨਾਲ ਡੂੰਘੀਆਂ ਜੜ੍ਹਾਂ ਰੱਖਣ ਵਾਲੇ ਤੇ ਕੈਨੇਡਾ ਵਿੱਚ ਰਹਿ ਕੇ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਜਤਿੰਦਰ (ਜੇ) ਮਿਨਹਾਸ ਆਪਣੀ ਪਰਉਪਕਾਰੀ ਸੋਚ, ਸਮਾਜਿਕ ਯੋਗਦਾਨ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਲਗਾਅ ਕਰਕੇ ਵਿਸ਼ੇਸ਼ ਪਛਾਣ ਰੱਖਦੇ ਹਨ। ਉਨ੍ਹਾਂ ਦਾ ਜੀਵਨ ਮਨੁੱਖਤਾ ਦੀ ਭਲਾਈ, ਲੋੜਵੰਦਾਂ ਦੀ ਸਹਾਇਤਾ, ਸਿੱਖਿਆ, ਸਿਹਤ ਸੇਵਾਵਾਂ ਤੇ ਪੰਜਾਬੀ ਵਿਰਸੇ ਦੀ ਸੰਭਾਲ ਨੂੰ ਸਮਰਪਿਤ ਹੈ। ਵਿਦਿਆਰਥੀ ਵਜੋਂ ਕੈਨੇਡਾ ਪਹੁੰਚੇ ਜਤਿੰਦਰ ਮਿਨਹਾਸ ਨੇ ਆਪਣੀ ਮਿਹਨਤ ਤੇ ਦ੍ਰਿੜ੍ਹ ਇਰਾਦੇ ਨਾਲ ਜੀਵਨ ’ਚ ਅੱਗੇ ਵਧਦਿਆਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਹਮੇਸ਼ਾ ਪਹਿਲ ਦਿੱਤੀ। ਉਹ ਸੰਤ ਵਤਨ ਸਿੰਘ ਲੰਬੜਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਵਜੋਂ ਲੋੜਵੰਦ ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਲਈ ਵੱਖ-ਵੱਖ ਉਪਰਾਲੇ ਕਰ ਰਹੇ ਹਨ। ਗੁਰੂ ਨਾਨਕ ਫੂਡ ਬੈਂਕ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਭੋਜਨ ਤੇ ਜ਼ਰੂਰੀ ਵਸਤਾਂ ਪਹੁੰਚਾਉਣ ਦੇ ਕਾਰਜਾਂ ’ਚ ਵੀ ਉਨ੍ਹਾਂ ਦਾ ਯੋਗਦਾਨ ਹੈ। ਸਿਹਤ ਸੇਵਾਵਾਂ ਦੇ ਖੇਤਰ ’ਚ ਉਨ੍ਹਾਂ ਨੇ ਲਾਇਨਜ਼ ਆਈ ਹਸਪਤਾਲ, ਆਦਮਪੁਰ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦੀ ਜਾਂਚ ਤੇ ਮੋਤੀਆਬਿੰਦ ਦੇ ਅਪਰੇਸ਼ਨਾਂ ਲਈ ਕਈ ਉਪਰਾਲੇ ਕੀਤੇ ਹਨ। ਇਨ੍ਹਾਂ ਯਤਨਾਂ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਵਿੱਚ ਮਦਦ ਮਿਲ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਪਰਿਵਾਰਾਂ ਤੇ ਬ੍ਰਿਟਿਸ਼ ਕੋਲੰਬੀਆ ਦੇ ਓਕਾਨਾਗਨ ਖੇਤਰ ਵਿੱਚ ਜੰਗਲੀ ਅੱਗ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਵੀ ਉਨ੍ਹਾਂ ਨੇ ਯੋਗਦਾਨ ਪਾਇਆ ਹੈ। ਪੰਜਾਬ ਦੇ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਵੀ ਉਨ੍ਹਾਂ ਦੇ ਮੁੱਖ ਉਦੇਸ਼ਾਂ ਵਿੱਚ ਸ਼ਾਮਲ ਹੈ। ਪਿੰਡ ਡਮੁੰਡਾ, ਆਦਮਪੁਰ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਬਹੁਮੰਤਵੀ ਖੇਡ ਸਟੇਡੀਅਮ ਬਣਾਉਣ ਦਾ ਉਨ੍ਹਾਂ ਦਾ ਸੁਪਨਾ ਹੈ। ਭਾਰਤ ਤੇ ਕੈਨੇਡਾ ਦਰਮਿਆਨ ਖੇਡਾਂ ਦੇ ਆਦਾਨ-ਪ੍ਰਦਾਨ ਤੇ ਇੰਡੋ-ਕੈਨੇਡੀਅਨ ਖੇਡ ਮੇਲਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਉਹ ਦਿਲਚਸਪੀ ਰੱਖਦੇ ਹਨ। ਪੰਜਾਬੀ ਸਿਨੇਮਾ ਤੇ ਸੱਭਿਆਚਾਰ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ। ਮਿਨਹਾਸ ਫਿਲਮਜ਼ ਨਾਲ ਆਪਣੇ ਸਬੰਧਾਂ ਰਾਹੀਂ ਉਹ ਪੰਜਾਬੀ ਫਿਲਮਾਂ, ਰਚਨਾਤਮਕ ਕਾਰਜਾਂ ਤੇ ਪੰਜਾਬੀ ਵਿਰਸੇ ਨੂੰ ਵਿਸ਼ਵ ਪੱਧਰ ‘ਤੇ ਪੇਸ਼ ਕਰ ਨ ਦੇ ਯਤਨਾਂ ਨਾਲ ਜੁੜੇ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਸੁਰਿੰਦਰ ਕਾਲਾ ਦੀ ਮਾਤਾ ਦੀ ਅੰਤਿਮ ਅਰਦਾਸ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ
Ad Position 24