29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਡ: ਕੋਹਾੜ ਵਲੋਂ ਮੋਗਾ ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਸ਼ਾਹਕੋਟ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਆਪਣੇ ਗ੍ਰਹਿ ਪਿੰਡ ਕੋਹਾੜ ਖੁਰਦ ਵਿਖੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੇ ਜਨਮ ਦਿਵਸ ਮੌਕੇ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਵੱਖ-ਵੱਖ ਪਿੰਡਾਂ ’ਚੋਂ ਵੱਧ ਤੋਂ ਵੱਧ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ।

Ad Position 21
No active advertisement
ਅਜੀਤ ਡੈਸਕ 30-11-2026
ਸ਼ਾਹਕੋਟ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਆਪਣੇ ਗ੍ਰਹਿ ਪਿੰਡ ਕੋਹਾੜ ਖੁਰਦ ਵਿਖੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੇ ਜਨਮ ਦਿਵਸ ਮੌਕੇ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਵੱਖ-ਵੱਖ ਪਿੰਡਾਂ ’ਚੋਂ ਵੱਧ ਤੋਂ ਵੱਧ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ। ਐਡ: ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੋਹਾੜ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਵਿਸ਼ਾਲ ਰੈਲੀ ਵਿਰੋਧੀ ਪਾਰਟੀਆਂ ਦੇ ਭਰਮ-ਭੁਲੇਖੇ ਦੂਰ ਕਰ ਦੇਵੇਗੀ ਤੇ ਇਸ ਰੈਲੀ ਰਾਹੀਂ ਗੱਠਜੋੜ ਦੀ ਮਜ਼ਬੂਤ ਏਕਤਾ ਅਤੇ ਵਰਕਰਾਂ ਦੀ ਤਾਕਤ ਦਾ ਪ੍ਰਗਟਾਵਾ ਹੋਵੇਗਾ। ਇਸ ਵਿਸ਼ਾਲ ਰੈਲੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਬਲਵਿੰਦਰ ਸਿੰਘ ਬਿੱਲੀ ਚੁਹਾਰਮੀ ਸਰਕਲ ਪ੍ਰਧਾਨ, ਸੁਖਦੇਵ ਸਿੰਘ ਢੋਟ ਬਾਹਮਣੀਆਂ ਅਕਾਲੀ ਆਗੂ, ਤਲਵੰਤ ਸਿੰਘ ਸੰਧੂ ਪੱਤੋ ਕਲਾਂ ਸਰਕਲ ਪ੍ਰਧਾਨ, ਰਾਮ ਸਿੰਘ ਬੱਗਾ ਸਰਕਲ ਪ੍ਰਧਾਨ, ਬਲਕਾਰ ਸਿੰਘ ਲਸੂੜੀ, ਡਾ: ਪਰਮਜੀਤ ਸਿੰਘ ਲਸੂੜੀ, ਜਸਵੀਰ ਸਿੰਘ ਸ਼ੀਰਾ ਸਿੰਧੜ ਅਕਾਲੀ ਆਗੂ, ਨਛੱਤਰ ਸਿੰਘ ਕੋਹਾੜ ਕਲਾਂ, ਸੁਖਦੇਵ ਸਿੰਘ ਸਾਬਕਾ ਸਰਪੰਚ ਕੋਹਾੜ ਕਲਾਂ, ਸਰਬਜੀਤ ਸਿੰਘ ਕੋਹਾੜ ਕਲਾਂ, ਜਸਵੀਰ ਸਿੰਘ ਪੂਨੀਆਂ, ਜਸਵੀਰ ਸਿੰਘ ਭੱਦਮਾ, ਜਸਵੰਤ ਸਿੰਘ ਪੂਨੀਆਂ ਸਾਬਕਾ ਸਰਪੰਚ, ਅਵਤਾਰ ਸਿੰਘ ਪੂਨੀਆਂ, ਸ਼ਿੰਦਾ ਨੰਬਰਦਾਰ ਬੱਗਾ, ਰਾਜੂ ਬਾਜਵਾ ਕਲਾਂ ਅਕਾਲੀ ਆਗੂ, ਜੱਗੀ ਬਾਜਵਾ ਕਲਾਂ, ਸਰਬਜੀਤ ਸਿੰਘ ਸਾਬਕਾ ਪੰਚ, ਬਾਜਵਾ ਕਲਾਂ, ਬਲਵਿੰਦਰ ਸਿੰਘ ਬਾਜਵਾ ਖੁਰਦ, ਬਚਿੱਤਰ ਸਿੰਘ ਚੰਦੀ ਪੱਤੋਂ ਖੁਰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਸੀਆਂ ਦੇ ਆਕਲਪੁਰ ਪੱਤੀ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਅਸੈਸਮੈਂਟ ਕੈਂਪ ਲਗਾਇਆ ਅਗਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਸੰਵਿਧਾਨ ਦਿਵਸ
Ad Position 24