29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਦੁਸਾਂਝ ਕਲਾਂ ਇਲਾਕੇ ’ਚ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਦੁਸਾਂਝ ਕਲਾਂ, 29 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਬੀਤੇ ਕਈ ਦਿਨਾਂ ਤੋਂ ਦੁਸਾਂਝ ਕਲਾਂ ਇਲਾਕੇ ਦੇ ਪਿੰਡਾਂ ’ਚ ਲਗਾਤਾਰ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ’ਚ ਵੱਡਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਤਨਾਮ ਦੁਸਾਂਝ ਪ੍ਰਧਾਨ ਹੈਡੀਕੈਪਟਡ ਵੈਲਫ਼ੇਅਰ ਸੁਸਾਇਟੀ ਪੰਜਾਬ ਤੇ ਜਨ ਜਾਗ੍ਰਤੀ ਪਾਰਟੀ ਦੇ ਹਲਕਾ ਇੰਚਾਰਜ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿੰਡਾਂ ’ਚ ਬਿਜਲੀ ਦੀ ਲਗਾਤਾਰ ਕਟੌਤੀ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਤਨਾਮ ਦੁਸਾਂਝ। 30-11-2026
ਦੁਸਾਂਝ ਕਲਾਂ, 29 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਬੀਤੇ ਕਈ ਦਿਨਾਂ ਤੋਂ ਦੁਸਾਂਝ ਕਲਾਂ ਇਲਾਕੇ ਦੇ ਪਿੰਡਾਂ ’ਚ ਲਗਾਤਾਰ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ’ਚ ਵੱਡਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਤਨਾਮ ਦੁਸਾਂਝ ਪ੍ਰਧਾਨ ਹੈਡੀਕੈਪਟਡ ਵੈਲਫ਼ੇਅਰ ਸੁਸਾਇਟੀ ਪੰਜਾਬ ਤੇ ਜਨ ਜਾਗ੍ਰਤੀ ਪਾਰਟੀ ਦੇ ਹਲਕਾ ਇੰਚਾਰਜ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿੰਡਾਂ ’ਚ ਬਿਜਲੀ ਦੀ ਲਗਾਤਾਰ ਕਟੌਤੀ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅੱਜ ਦੇ ਸਮੇਂ ’ਚ ਹਰ ਘਰ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਬਿਜਲੀ ਬੰਦ ਰਹਿਣ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਬੱਚਿਆਂ ਦੀ ਪੜ੍ਹਾਈ, ਦੁਕਾਨਦਾਰਾਂ ਦੇ ਕਾਰੋਬਾਰ ਤੇ ਹੋਰ ਰੋਜ਼ਾਨਾ ਦੇ ਕੰਮ ਵੀ ਪ੍ਰਭਾਵਿਤ ਹੁੰਦੇ ਹਨ। ਖਾਸ ਕਰਕੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਕਾਫੀ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ।ਸਤਨਾਮ ਦੁਸਾਂਝ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤੇ ਲੰਬੇ-ਲੰਬੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਕਨੀਕੀ ਕਾਰਨ ਕਰਕੇ ਬਿਜਲੀ ਬੰਦ ਕਰਨੀ ਜ਼ਰੂਰੀ ਹੋਵੇ ਤਾਂ ਲੋਕਾਂ ਨੂੰ ਪਹਿਲਾਂ ਸੂਚਿਤ ਕੀਤਾ ਜਾਵੇ, ਤਾਂ ਜੋ ਉਹ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਬਣਾ ਸਕਣ। ਅੰਤ ’ਚ ਉਨ੍ਹਾਂ ਪ੍ਰਸ਼ਾਸਨ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਨਿਰਵਿਘਨ ਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਤਾਂ ਜੋ ਆਮ ਜਨਤਾ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। ਔਰਤਾਂ ਨੇ ਵੀ ਕਿਹਾ ਕਿ ਜਦੋਂ ਅਸੀਂ ਸ਼ਾਮ ਨੂੰ ਰੋਟੀ ਤਿਆਰ ਕਰਨੀ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਭੇਟ ਅਗਲੀ ਖ਼ਬਰ ਮਲਸੀਆਂ ਦੇ ਆਕਲਪੁਰ ਪੱਤੀ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਅਸੈਸਮੈਂਟ ਕੈਂਪ ਲਗਾਇਆ
Ad Position 24