29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਭੇਟ

ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ। ਸਮਾਗਮ ਦੌਰਾਨ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਲਗਪਗ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-11-2026
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ। ਸਮਾਗਮ ਦੌਰਾਨ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਲਗਪਗ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਸਰਕਾਰੀ ਸਕੂਲ ਦੇ ਬੱਚੇ ਵੀ ਬਲੇਜ਼ਰ ਪਹਿਨ ਕੇ ਸਕੂਲ ਆਉਣ। ਉਨ੍ਹਾਂ ਕਿਹਾ ਕਿ ਜਦੋਂ ਸਕੂਲ ਸਟਾਫ਼ ਵਲੋਂ ਇਸ ਸੰਬੰਧੀ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੇ ਦਾਨੀ ਸੱਜਣਾਂ ਨਾਲ ਗੱਲਬਾਤ ਕੀਤੀ ਗਈ, ਤਾਂ ਦਾਨੀ ਸੱਜਣਾਂ ਨੇ ਬਲੇਜ਼ਰਾਂ ਦੇ ਨਾਲ-ਨਾਲ ਪੈਂਟਾਂ ਦਾ ਵੀ ਪ੍ਰਬੰਧ ਕਰ ਦਿੱਤਾ ਅਤੇ ਅੱਗੇ ਤੋਂ ਵੀ ਸਕੂਲ ਨੂੰ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਦਿਵਾਇਆ। ਸਮਾਗਮ ਦੇ ਅੰਤ ਵਿਚ ਸਕੂਲ ਮੁਖੀ ਤੇ ਸੀ. ਐਮ. ਸੀ. ਕਮੇਟੀ ਦੇ ਚੇਅਰਮੈਨ ਮਨਵੀਰ ਸਿੰਘ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਹਰਜੀਤ ਕੌਰ, ਮਹਿਕ, ਸਰਬਜੀਤ ਕੌਰ, ਚੇਅਰਮੈਨ ਮਨਵੀਰ ਸਿੰਘ, ਸੁਰਿੰਦਰ ਕੌਰ, ਪੰਚ ਹਰਪ੍ਰੀਤ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਸੁਖਜੀਤ ਰਾਣੀ, ਰੇਖਾ, ਜਾਗਰ ਸਿੰਘ, ਹਰਦੀਪ ਸਿੰਘ, ਅਨਿਲ ਕੁਮਾਰ ਤੇ ਸੋਨੀਆ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੇ ਤਰਨਦੀਪ ਰੂਬੀ ਨੂੰ ਮਿਲੀ ਸੀਨੀਅਰ ਫ਼ਾਰਮੇਸੀ ਅਫ਼ਸਰ ਦੀ ਤਰੱਕੀ ਅਗਲੀ ਖ਼ਬਰ ਦੁਸਾਂਝ ਕਲਾਂ ਇਲਾਕੇ ’ਚ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24