ਡਾ. ਰਾਕੇਸ਼ ਸ਼ਰਮਾ 3 ਸਾਲ ਲਈ ਸਰਬਸੰਮਤੀ ਨਾਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ
ਫਿਲੌਰ, 29 ਨਵੰਬਰ (ਸਤਿੰਦਰ ਸ਼ਰਮਾ)-ਕੈਮਿਸਟ ਐਸੋਸੀਏਸ਼ਨ ਫਿਲੌਰ ਦੀ ਚੋਣ ’ਚ ਡਾ. ਰਾਕੇਸ਼ ਸ਼ਰਮਾ ਨੂੰ ਸਰਬਸੰਮਤੀ ਨਾਲ ਅਗਲੇ 3 ਸਾਲ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ।
ਫਿਲੌਰ, 29 ਨਵੰਬਰ (ਸਤਿੰਦਰ ਸ਼ਰਮਾ)-ਕੈਮਿਸਟ ਐਸੋਸੀਏਸ਼ਨ ਫਿਲੌਰ ਦੀ ਚੋਣ ’ਚ ਡਾ. ਰਾਕੇਸ਼ ਸ਼ਰਮਾ ਨੂੰ ਸਰਬਸੰਮਤੀ ਨਾਲ ਅਗਲੇ 3 ਸਾਲ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸੰਸਥਾ ਦੇ ਸਮੂਹ ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਨੇ ਡਾ. ਰਾਕੇਸ਼ ਸ਼ਰਮਾ ਦੇ ਨਾਮ ’ਤੇ ਸਹਿਮਤੀ ਪ੍ਰਗਟਾਈ ਤੇ ਉਨ੍ਹਾਂ ਨੂੰ ਜਥੇਬੰਦੀ ਦੀ ਜ਼ਿੰਮੇਵਾਰੀ ਸੌਂਪੀ ਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਐਸੋਸੀਏਸ਼ਨ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇਕਜੁੱਟ ਹੋ ਕੇ ਕੰਮ ਕਰੇਗੀ ਤੇ ਸਮਾਜ ਦੇ ਕੰਮਾਂ ’ਚ ਸਰਗਰਮ ਭੂਮਿਕਾ ਨਿਭਾਏਗੀ। ਜ਼ਿਕਰਯੋਗ ਹੈ ਕਿ ਡਾ.ਰਾਕੇਸ਼ ਸ਼ਰਮਾ ਲੰਬੇ ਅਰਸੇ ਤੋਂ ਲਗਾਤਾਰ ਐਸੋਸੀਏਸ਼ਨ ਦੇ ਸਰਬ ਸੰਮਤੀ ਨਾਲ ਪ੍ਰਧਾਨ ਚੱਲੇ ਆ ਰਹੇ ਹਨ। ਨਸ਼ਿਆਂ ਵਿਰੁੱਧ ਸਖ਼ਤ ਰੁਖ ਅਪਣਾਉਂਦੇ ਹੋਏ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਐਸੋਸੀਏਸ਼ਨ ਵਲੋਂ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਕਿਹਾ ਕਿ ਦਵਾਈਆਂ ਦੇ ਕਾਰੋਬਾਰ ਨਾਲ ਜੁੜੇ ਸਾਰੇ ਮੈਂਬਰਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਨਸ਼ਿਆਂ ਵਿਰੁੱਧ ਸਮਾਜਿਕ ਮੁਹਿੰਮ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਪ੍ਰਧਾਨ ਡਾ. ਰਾਕੇਸ਼ ਸ਼ਰਮਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਵੱਡੀ ਤਰਜੀਹ ਹੋਵੇਗੀ।