ਐਡ: ਬਚਿੱਤਰ ਸਿੰਘ ਕੋਹਾੜ ਵਲੋਂ ਪਛਾੜੀਆਂ ’ਚ ਚੋਣਾਂ ਸੰਬੰਧੀ ਵਰਕਰਾਂ ਨਾਲ ਮੀਟਿੰਗ
ਮਹਿਤਪੁਰ, 29 ਨਵੰਬਰ (ਲਖਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਪਛਾੜੀਆਂ ਵਿਖੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਹੁਣੇ ਤੋਂ ਹੀ ਸਰਗਰਮ ਹੋਣ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।
ਮਹਿਤਪੁਰ, 29 ਨਵੰਬਰ (ਲਖਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਪਛਾੜੀਆਂ ਵਿਖੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਹੁਣੇ ਤੋਂ ਹੀ ਸਰਗਰਮ ਹੋਣ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ। ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਇਸ ਲਈ ਪਾਰਟੀ ਦੇ ਸਮੂਹ ਵਰਕਰ ਆਪਣੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ਵਰਕਰ ਪਿੰਡਾਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੂੰ ਅਕਾਲੀ ਦਲ ਦੀਆਂ ਵਿਕਾਸ ਪੱਖੀ ਨੀਤੀਆਂ ਤੇ ਪੰਜਾਬ ਦੇ ਵਿਕਾਸ ਲਈ ਪਾਰਟੀ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਦੀਆਂ ਨੀਤੀਆਂ ਤੋਂ ਬਹੁਤ ਦੁਖੀ ਹਨ, ਇਸ ਲਈ ਚੋਣਾਂ ’ਚ ‘ਆਪ’ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਹੀਰਾ ਸਿੰਘ, ਬਲਕਾਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਡਾ: ਰਾਮ ਲਾਲ, ਬਲਵਿੰਦਰ ਲਾਲ, ਤਰਸੇਮ ਸਿੰਘ ਪੰਚ, ਗੁਰਭੇਜ ਸਿੰਘ, ਸਾਧੂ ਸਿੰਘ, ਜਸਵੀਰ ਸਿੰਘ, ਪਿਆਰਾ ਸਿੰਘ, ਬਲਵੀਰ ਸਿੰਘ ਪ੍ਰਧਾਨ, ਦਿਲਬਾਗ ਸਿੰਘ ਰੰਧਾਵਾ, ਰਣਜੀਤ ਸਿੰਘ, ਹਰੀ ਸਿੰਘ ਸੰਧੂ, ਸੁਖਵਿੰਦਰ ਸਿੰਘ, ਬੱਗਾ ਮਿਸਤਰੀ, ਪ੍ਰੋ: ਬਿਕਰਮ ਸਿੰਘ, ਭਜਨ ਲਾਲ, ਲਾਲ ਚੰਦ ਚੌਕੀਦਾਰ ਆਦਿ ਹਾਜ਼ਰ ਸਨ।