29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

12 ਦੀ ਦਿੱਲੀ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗ

ਗੁਰਾਇਆ, 29 ਨਵੰਬਰ (ਬਲਵਿੰਦਰ ਸਿੰਘ)-ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਮੁਲਾਜ਼ਮ ਫੈਡਰੇਸ਼ਨਾਂ ਦੀ ਨੁਮਾਇੰਦਗੀ ਕਰਦੀ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਤੇ ਜਾਇਜ਼ ਮੰਗਾਂ ਲਈ 12 ਦਸੰਬਰ ਨੂੰ ਨਵੀਂ ਦਿੱਲੀ ਵਿਖੇ ਕੌਮੀ ਰੈਲੀ ਕੀਤੀ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਪੰਜਾਬ ਸੂਬੇ ’ਚ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 30-11-2026
ਗੁਰਾਇਆ, 29 ਨਵੰਬਰ (ਬਲਵਿੰਦਰ ਸਿੰਘ)-ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਮੁਲਾਜ਼ਮ ਫੈਡਰੇਸ਼ਨਾਂ ਦੀ ਨੁਮਾਇੰਦਗੀ ਕਰਦੀ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਤੇ ਜਾਇਜ਼ ਮੰਗਾਂ ਲਈ 12 ਦਸੰਬਰ ਨੂੰ ਨਵੀਂ ਦਿੱਲੀ ਵਿਖੇ ਕੌਮੀ ਰੈਲੀ ਕੀਤੀ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਪੰਜਾਬ ਸੂਬੇ ’ਚ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਪ ਸ ਸ ਫ ਬਲਾਕ ਰੁੜਕਾ ਕਲਾਂ ਦੀ ਮੀਟਿੰਗ ਗੁਰਾਇਆ ਵਿਖੇ ਬਲਾਕ ਪ੍ਰਧਾਨ ਬਲਬੀਰ ਸਿੰਘ ਗੁਰਾਇਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜ਼ਿਲ੍ਹਾ ਜਨਰਲ ਸਕੱਤਰ ਮਨੋਜ ਕੁਮਾਰ ਸਰੋਏ ਨੇ ਦਿੱਲੀ ਕੌਮੀ ਪੱਧਰ ਦੀ ਰੈਲੀ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗ੍ਰੇਡਾਂ ’ਚ ਰੈਗੂਲਰ ਕਰਨ, ਠੇਕੇਦਾਰੀ ਤੇ ਆਊਟ ਸੋਰਸ ਰਾਹੀਂ ਭਰਤੀ ਬੰਦ ਕਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੌਮੀ ਪੱਧਰ ਦੀ 12 ਦਸੰਬਰ ਦੀ ਦਿੱਲੀ ਰੈਲੀ ਕੀਤੀ ਜਾ ਰਹੀ ਹੈ। ਦਿੱਲੀ ਰੈਲੀ ’ਚ ਸ਼ਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ। ਇਸ ਮੌਕੇ ‘ਤੇ ਤੀਰਥ ਸਿੰਘ ਬਾਸੀ, ਪੁਸ਼ਪਿੰਦਰ ਕੁਮਾਰ ਵਿਰਦੀ, ਮਨੋਜ ਕੁਮਾਰ ਸਰੋਏ, ਬਲਵੀਰ ਸਿੰਘ, ਹਰੀ ਰਾਮ, ਓਮ ਪ੍ਰਕਾਸ਼, ਸੁਖਵਿੰਦਰ ਰਾਮ, ਬਲਵਿੰਦਰ ਕੁਮਾਰ,ਤਾਰਾ ਸਿੰਘ ਬੀਕਾ, ਕੁਲਦੀਪ ਸਿੰਘ ਕੌੜਾ, ਨਿਰਮੋਲਕ ਸਿੰਘ ਹੀਰਾ, ਰਤਨ ਸਿੰਘ,ਸ਼ਿਵ ਦਾਸ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ ਮਾਡਲ ਸਕੂਲ ਮਹਿਤਪੁਰ ਦੇ ਪ੍ਰਿੰਸੀਪਲ ਵੀਨਾ ਮਹਿਤਾ ਨੂੰ ਮਿਲਿਆ ਬੈਸਟ ਪ੍ਰਿੰਸੀਪਲ ਲਾਈਫਟਾਈਮ ਅਚੀਵਮੈਂਟ ਐਵਾਰਡ ਅਗਲੀ ਖ਼ਬਰ ਐਡ: ਬਚਿੱਤਰ ਸਿੰਘ ਕੋਹਾੜ ਵਲੋਂ ਪਛਾੜੀਆਂ ’ਚ ਚੋਣਾਂ ਸੰਬੰਧੀ ਵਰਕਰਾਂ ਨਾਲ ਮੀਟਿੰਗ
Ad Position 24