ਪਾਲਾ ਜਲਾਲਪੁਰ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ- ਗੁਰਪ੍ਰੀਤ ਮਠਾੜੂ, ਸਾਬੀ ਸਰਪੰਚ
ਕਿਹਾ, ਜਲਾਲਪੁਰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ
ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ‘ਆਪ’ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਪਾਲਾ ਜਲਾਲਪੁਰ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਉਹ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਨਗੇ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਹਲਕਾ ਸ਼ਾਹਕੋਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਤੇ ਸਾਬੀ ਸਰਪੰਚ ਦਾਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ।
ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ‘ਆਪ’ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਪਾਲਾ ਜਲਾਲਪੁਰ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਉਹ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਨਗੇ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਹਲਕਾ ਸ਼ਾਹਕੋਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਤੇ ਸਾਬੀ ਸਰਪੰਚ ਦਾਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਮਸ਼ੇਰ ਸਿੰਘ ਤੇ ਕਾਲਾ ਲੰਬੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਾਲਾ ਜਲਾਲਪੁਰ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ, ਜਿਥੇ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਤੇ ਸਹਿਯੋਗ ਮਿਲ ਰਿਹਾ ਹੈ। ਜਲਾਲਪੁਰ ਵਲੋਂ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ’ਚ ਉਨ੍ਹਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਚੋਣਾਂ ’ਚ ਲੋਕ ਰਵਾਇਤੀ ਪਾਰਟੀਆਂ ਦੀ ਬਜਾਏ ਵਿਕਾਸ ਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ’ਚ ਵਧੀਆ ਪ੍ਰਦਰਸ਼ਨ ਕਰੇਗੀ।