28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਸ਼ਾ ਕਰਦੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-01-2026
ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਕੋਟਭਾਈ ਪੁਲਿਸ ਨੇ ਨਸ਼ਾ ਕਰ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਕੋਟਭਾਈ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਦੌਰਾਨ ਗਸ਼ਤ ਦੌਰਾਨ ਪਿੰਡ ਭਲਾਈਆਣਾ ਦੇ ਕਰੀਬ ਸਨ, ਤਾਂ ਉੱਥੇ ਬਣੇ ਇਕ ਡੇਰੇ ਦੇ ਨਜ਼ਦੀਕ ਸਥਿਤ ਬੋਹੜ ਦੇ ਦਰੱਖ਼ਤ ਦੇ ਬਣੀ ਪੱਕੀ ਥੜ੍ਹੀ ਕੋਲ ਤਿੰਨ ਨੌਜਵਾਨ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਜਾਣ ਲੱਗੇ | ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ, ਇਕ ਅੱਗ ਜਲਾਉਣ ਵਾਲਾ ਲਾਇਟਰ ਅਤੇ 10-10 ਰੁਪਏ ਦੀ ਭਾਰਤੀ ਕਰੰਸੀ ਦੇ 2 ਨੋਟ ਬਰਾਮਦ ਹੋਏ | ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਆਦੇਸ਼ ਕੁਮਾਰ ਉਰਫ਼ ਰਿੰਕੂ ਪੁੱਤਰ ਦੇਵੀ ਦਿਆਲ ਵਾਸੀ ਪਿੰਡ ਸਾਹਿਬ, ਮੰਗਾ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਅਤੇ ਸੋਨੀ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਕੋਟਭਾਈ ਵਜੋਂ ਹੋਈ ਹੈ | ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰਤਾ ਦਿਵਸ ਸੰਬੰਧੀ ਸੱਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਅਗਲੀ ਖ਼ਬਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ
Ad Position 24