14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬੀ ਸਾਹਿਤ ਸਭਾ ਰਜਿ. ਫ਼ਰੀਦਕੋਟ ਦੀ ਚੋਣ ਪਹਿਲੀ ਫ਼ਰਵਰੀ ਨੂੰ

Ad Position 21
No active advertisement
ਅਜੀਤ ਡੈਸਕ 30-01-2026
ਫ਼ਰੀਦਕੋਟ, 29 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਰਜਿ. ਫ਼ਰੀਦਕੋਟ ਦੇ ਪ੍ਰੈੱਸ ਸਕੱਤਰ ਵਤਨਵੀਰ ਜ਼ਖਮੀ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੀ ਫ਼ਰਵਰੀ ਮਹੀਨੇ ਦੀ ਮਾਸਿਕ ਇਕੱਤਰਤਾ ਸਥਾਨਕ ਪੈਨਸ਼ਨਰਜ ਭਵਨ ਨਜ਼ਦੀਕ ਹੁੱਕੀ ਵਾਲਾ ਚੌਂਕ ਫ਼ਰੀਦਕੋਟ ਵਿਖੇ ਸਵੇਰੇ 11 ਵਜੇ ਹੋਵੇਗੀ | ਜਿਸ ਵਿਚ ਸਭਾ ਦੀ ਸਾਲ 2026 ਲਈ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਜਾਵੇਗੀ ਅਤੇ ਸਭਾ ਵਲੋਂ ਸਾਲ 2025 ਵਿਚ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਉਸ ਵਿਚ ਰਹੀਆਂ ਕਮੀਆਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਉਨ੍ਹਾਂ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਆਏ ਹੋਏ ਮੈਂਬਰਾਂ ਵਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ | ਪੰਜਾਬੀ ਸਾਹਿਤ ਸਭਾ ਦੇ ਸਮੂਹਿਕ ਮੈਂਬਰਾਂ ਨੂੰ ਬੇਨਤੀ ਹੈ ਕਿ ਇਸ ਇਕੱਤਰਤਾ ਨੂੰ ਅਤਿ ਜ਼ਰੂਰੀ ਸਮਝਦੇ ਹੋਏ ਇਸ ਵਿਚ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਜ਼ਰੂਰ ਲਗਵਾਉਣ ਅਤੇ ਚੋਣ ਵਿਚ ਹਿੱਸਾ ਲੈਣ ਤਾਂ ਜੋ ਸਭਾ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਸਰਕਾਰੀ ਸਕੂਲ ਬਾਜਾਖਾਨਾ ਦੇ ਪਿ੍ੰਸੀਪਲ ਤੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਲੋਕਾਂ ਨੇ ਮੇਰੇ ਪਿਤਾ ਵਲੋਂ ਕਰਵਾਏ ਵਿਕਾਸ ਕਾਰਜਾਂ ਦਾ ਮੁੱਲ ਮੋੜਿਆ : ਸੂਬਾ ਸਿੰਘ ਬਾਦਲ
Ad Position 24