14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਸੂਰਘੂਰੀ ਦੇ ਆਂਗਣਵਾਨੀ ਸੈਂਟਰ ਵਿਖੇ ਧੀਆਂ ਦੀ ਲੋਹੜੀ ਮਨਾਈ

Ad Position 21
No active advertisement
ਅਜੀਤ ਡੈਸਕ 30-01-2026
ਜੈਤੋ, 29 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਸੂਰਘੂਰੀ ਦੇ ਆਂਗਣਵਾੜੀ ਸੈਂਟਰ ਵਿਖੇ ਜਸਵਿੰਦਰ ਕੌਰ ਸੁਪਰਵਾਈਜ਼ਰ ਸਕਰਲ ਜੈਤੋ-2 ਦੀ ਅਗਵਾਈ 'ਚ ਸਰਪੰਚ ਗੁਰਵਿੰਦਰ ਕੌਰ ਦੀ ਮੌਜ਼ੂਦਗੀ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੋਹੜੀ ਮਨਾਈ ਗਈ | ਇਸ ਮੌਕੇ ਮੁਹਿੰਮ ਨਾਲ ਜੁੜੇ ਮੈਂਬਰਾਂ ਵਲੋਂ ਲੋਕਾਂ ਨੂੰ ਧੀ ਬਚਾਉਣ ਅਤੇ ਧੀ ਨੂੰ ਸਿੱਖਿਆ ਦੇਣ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਲੜਕੀਆਂ ਦੀ ਸਿੱਖਿਆ ਬਹੁਤ ਜ਼ਰੂਰੀ ਹੈ ਅਤੇ ਧੀ ਭਰੂਣ ਹੱਤਿਆ ਵਰਗੀ ਕੁਰੀਤੀ ਨੂੰ ਜੜ੍ਹੋਂ ਮੁਕਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ | ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਕਾਰਜਕ੍ਰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਸਮਾਜ ਵਿਚ ਸਕਾਰਾਤਮਕ ਸੋਚ ਪੈਦਾ ਹੋ ਸਕੇ ਅਤੇ ਧੀਆਂ ਨੂੰ ਬਰਾਬਰੀ ਦੇ ਅਧਿਕਾਰ ਮਿਲ ਸਕਣ | ਇਸ ਮੌਕੇ ਆਂਗਣਵਾੜੀ ਵਰਕਰ ਕਰਮਜੀਤ ਕੌਰ, ਰਮਨਪ੍ਰੀਤ ਕੌਰ, ਅਮਨਦੀਪ ਕੌਰ ਤੇ ਹੈਲਪਰ ਵੀਰਪਾਲ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਸੰਤੋਸ਼ ਰਾਣੀ ਸ਼ਰਮਾ ਰੋੜੀਕਪੂਰਾ, ਕਿਰਨ ਸ਼ਰਮਾ ਭਗਤੂਆਣਾ ਤੋਂ ਇਲਾਵਾ ਸਮੂਹ ਪੰਚਾਇਤ ਦੇ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੇ ਕੁਲਵੰਤ ਸਿੰਘ ਸਰਾਂ ਪ੍ਰਧਾਨ ਬਣੇ ਅਗਲੀ ਖ਼ਬਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24