14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੁਖਬੀਰ ਵਲੋਂ ਦਿੱਤੇ ਹਰ ਆਦੇਸ਼ ਦੀ ਕਰਾਂਗੇ ਪਾਲਣਾ <br/>

Ad Position 21
No active advertisement
ਅਜੀਤ ਡੈਸਕ 30-01-2026
ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹਰ ਆਦੇਸ਼ ਦੀ ਇੰਨ-ਬਿੰਨ ਪਾਲਣਾ ਕਰਾਂਗੇ ਅਤੇ ਜੋ ਉਨ੍ਹਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਦਾਇਤਾਂ ਦਿੱਤੀਆਂ ਹਨ, ਉਨ੍ਹਾਂ ਦੇ ਹੁਕਮਾਂ 'ਤੇ ਫੁੱਲ ਚੜ੍ਹਾਏ ਜਾਣਗੇ | ਉਕਤ ਬਿਆਨ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਰਾਜਵਿੰਦਰ ਸਿੰਘ ਧਰਮਕੋਟ ਨੇ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਜਾਰੀ ਕੀਤਾ | ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਆਖਿਆ ਕਿ ਇਕ ਫਰਵਰੀ ਨੂੰ ਪਿੰਡ ਬੁੱਟਰ ਵਿਖੇ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ, ਜਿੱਥੇ ਹਲਕਾ ਨਿਹਾਲ ਸਿੰਘ ਵਾਲਾ ਦੀ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕਰਨਗੇ, ਜਿਸ ਨਾਲ ਮੋਗਾ ਜ਼ਿਲ੍ਹੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਮਿਹਨਤ ਦਾ ਨਤੀਜਾ ਹੀ ਹੈ ਕਿ ਅਜਿਹੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰ ਰਹੇ ਹਨ | ਤਿੰਨੇ ਆਗੂਆਂ ਨੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਮੋਗਾ ਸੰਨੀ ਗਿੱਲ, ਖਣਮੁੱਖ ਭਾਰਤੀ ਪੱਤੋ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਹੋਣ ਦਾ ਸਿਲਸਿਲਾ ਜਾਰੀ, ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ <br/>
Ad Position 24