05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਥਰਾਜਵਾਲਾ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ, ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ-ਗਿਆਨੀ ਕੁਲਦੀਪ ਸਿੰਘ ਗੜਗੱਜ

ਗਿੱਦੜਬਾਹਾ, 3 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ-ਪਿੰਡ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਹਲਕਾ ਗਿੱਦੜਬਾਹਾ ਦੇ ਪਿੰਡ ਥੇੜ੍ਹੀ ਵਿਖੇ ਰਾਤ ਦੇ ਠਹਿਰਾਓ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਫਕਰਸਰ ਤੇ ਪਿੰਡ ਥਰਾਜਵਾਲਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਮਲੋਟ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਮੌਕੇ ਬੱਚੀ ਜਪਜੀਤ ਕੌਰ ਪਾਟਿਲ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਤਸਵੀਰ ਤੇ ਵੇਰਵਾ: ਪਾਟਿਲ 04-08-2026

ਗਿੱਦੜਬਾਹਾ, 3 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ-ਪਿੰਡ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਹਲਕਾ ਗਿੱਦੜਬਾਹਾ ਦੇ ਪਿੰਡ ਥੇੜ੍ਹੀ ਵਿਖੇ ਰਾਤ ਦੇ ਠਹਿਰਾਓ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਫਕਰਸਰ ਤੇ ਪਿੰਡ ਥਰਾਜਵਾਲਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਡੀ ਨੌਜਵਾਨੀ ਪਤਿਤ ਹੋ ਰਹੀ ਹੈ। ਭੈੜੇ ਨਸ਼ਿਆਂ ਦੀ ਦਲ-ਦਲ ਵਿਚ ਫਸ ਕੇ ਆਪਣੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਰਲਮਿਲ ਕਿ ਇਸ ਬੁਰਿਆਈ ਖ਼ਿਲਾਫ਼ ਡਟ ਕੇ ਲੜਾਈ ਲੜਨੀ ਪਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਆਪਣੇ ਸੂਬੇ ਵਿਚ ਹੀ ਰਹਿ ਕਿ ਆਈ.ਏ.ਐੱਸ. ਜਾਂ ਆਈ.ਪੀ.ਐੱਸ. ਜਿਹੀ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੀ ਜਨਮ ਭੂਮੀ ਦੀ ਸੇਵਾ ਕਰਨ। ਉਨ੍ਹਾਂ ਮਾਪਿਆ ਨੂੰ ਕਿਹਾ ਕਿ ਉਹ ਦੋ ਜਾਂ ਤਿੰਨ ਬੱਚੇ ਜ਼ਰੂਰ ਪੈਦਾ ਕਰਨ ਅਤੇ ਆਪਣੇ ਬੱਚਿਆਂ ਦੇ ਕੇਸ ਰੱਖ ਕੇ ਸਿੱਖੀ ਸਿਧਾਂਤਾਂ ਨਾਲ ਜੋੜਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ਪੰਥ ਦੋਖੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਦੀ ਸਿੱਖਿਆ ’ਤੇ ਚੱਲੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਵਲੋਂ ਗੁਰੂ ਸਾਹਿਬਾਨਾਂ ਦੇ ਸ਼ਾਸਤਰਾਂ ਦੇ ਦਰਸ਼ਨ ਕੀਤੇ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਗਿਆ। ਇਸ ਮੌਕੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਬਣਵਾਲਾ ਪ੍ਰਚਾਰਕ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪਾਲ ਸਿੰਘ ਗੋਰਾ, ਨਵਤੇਜ ਸਿੰਘ ਕਾਉਣੀ, ਹਰਤੇਜ ਸਿੰਘ, ਕੌਰ ਸਿੰਘ ਬਹਾਵਵਾਲਾ, ਨਿਰਮਲ ਸਿੰਘ ਮੈਨੇਜਰ, ਬਾਬਾ ਬਲਵੰਤ ਸਿੰਘ, ਜਸਵੰਤ ਸਿੰਘ ਚੌਧਰੀ, ਰਣਯੋਧ ਸਿੰਘ ਲੰਬੀ, ਅਕਾਸ਼ਦੀਪ ਸਿੰਘ ਮਿੱਡੂਖੇੜਾ , ਜਗਮੀਤ ਸਿੰਘ ਚਹਿਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗਮੀਤ ਸਿੰਘ ਨੀਟੂੂ ਤੱਪਾਖੇੜਾ, ਗੁਰਜੀਤ ਸਿੰਘ ਸਮਾਜੀ, ਗੁਰਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਗੁਰਸ਼ਰਨ ਸਿੰਘ ਸਮਾਜੀ, ਕੁਲਵਿੰਦਰ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਵਿੱਕੀ, ਬਲਵਿੰਦਰ ਸਿੰਘ ਬਿੰਦੂ, ਜਸਵਿੰਦਰ ਸਿੰਘ ਸਿੱਧੂ, ਹਰਚਰਨ ਸਿੰਘ ਸਰਾਂ, ਖੁਸ਼ਵਿੰਦਰ ਸਿੰਘ ਔਲਖ, ਨਾਇਬ ਸਿੰਘ ਔਲਖ ਆਦਿ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਬਾਦਲ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਬੇਜ਼ੁਬਾਨ ਪਸ਼ੂਆਂ ਦੀ ਸਾਂਭ-ਸੰਭਾਲ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫ਼ਟਰ-ਕੀਮਤੀ ਭਗਤ
Ad Position 24
No active advertisement