05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਬਾਦਲ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਨਿੱਘਾ ਸਵਾਗਤ

ਲੰਬੀ, 3 ਅਗਸਤ (ਮੇਵਾ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜੋ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੱਲਕੇ ਆਪਣੇ ਵੱਖ ਵੱਖ ਪੜਾਵਾਂ ਤੋਂ ਹਲਕਾ ਲੰਬੀ ਦੇ ਪਿੰਡ ਥਰਾਜਵਾਲਾ, ਪਿੰਡ ਲਾਲਬਾਈ, ਚੰਨੂੰ, ਲੰਬੀ, ਖਿਉਵਾਲੀ ਹੁੰਦਾ ਹੋਇਆ ਪਿੰਡ ਬਾਦਲ ਪਹੁੰਚਿਆ। ਇਨ੍ਹਾਂ ਸਾਰੇ ਪਿੰਡਾਂ ਵਿਚ ਸਮੂਹ ਸੰਗਤ ਮੀਰੀ ਪੀਰੀ ਖਾਲਸਾ ਮਾਰਚ ਦੇ ਸਤਿਕਾਰ ਵਿਚ ਨਤਮਸਤਕ ਹੋਈ।

Ad Position 21
No active advertisement
ਪਿੰਡ ਬਾਦਲ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦੇ ਪਹੁੰਚਣ ’ਤੇ ਗੁਰੂ ਮਹਾਰਾਜ ਨੂੰ ਨਤਮਸਤਕ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ। ਤਸਵੀਰ: ਵਿਰਕ ਲੰਬੀ 04-08-2026
ਲੰਬੀ, 3 ਅਗਸਤ (ਮੇਵਾ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜੋ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੱਲਕੇ ਆਪਣੇ ਵੱਖ ਵੱਖ ਪੜਾਵਾਂ ਤੋਂ ਹਲਕਾ ਲੰਬੀ ਦੇ ਪਿੰਡ ਥਰਾਜਵਾਲਾ, ਪਿੰਡ ਲਾਲਬਾਈ, ਚੰਨੂੰ, ਲੰਬੀ, ਖਿਉਵਾਲੀ ਹੁੰਦਾ ਹੋਇਆ ਪਿੰਡ ਬਾਦਲ ਪਹੁੰਚਿਆ। ਇਨ੍ਹਾਂ ਸਾਰੇ ਪਿੰਡਾਂ ਵਿਚ ਸਮੂਹ ਸੰਗਤ ਮੀਰੀ ਪੀਰੀ ਖਾਲਸਾ ਮਾਰਚ ਦੇ ਸਤਿਕਾਰ ਵਿਚ ਨਤਮਸਤਕ ਹੋਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖਾਲਸਾ ਪੰਥ ਇਕ ਪਰਿਵਾਰ ਹੈ, ਇਸ ਲਈ ਹਰ ਇਕਸਿੱਖ ਦਾ ਫ਼ਰਜ ਬਣਦਾ ਹੈ ਕਿ ਇਕ ਦੂਜੇ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣਾ ਚਾਹੁੰਦੀਆਂ ਹਨ, ਉਨ੍ਹਾਂ ਦੀ ਪਛਾਣ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪ੍ਰਤੀ ਵਫ਼ਾਦਾਰ ਹੋਈਏ। ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਬਾਦਲ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਸਿਰ ਝੁੁਕਾ ਕੇ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਖਾਲਸਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮਿਤਸਰ ਸਾਹਿਬ ਤੋਂ ਅਰਦਾਸ ਉਪਰੰਤ ਚੱਲਕੇ ਮਾਝੇ ਦੀ ਧਰਤੀ ਤੋਂ ਹੁੰਦਾ ਹੋਇਆ ਮਾਲਵੇ ਦੀ ਧਰਤੀ ਦੇ ਪਿੰਡ ਬਾਦਲ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ, ਕਿਉਂਕਿ ਖਾਲਸਾ ਪੰਥ ਤੇ ਸਮਾਜ ਵਿਰੋਧੀ ਤਾਕਤਾਂ ਵਲੋਂ ਹਮਲੇ ਹੋ ਰਹੇ ਹਨ। ਇਹ ਵਿਰੋਧੀ ਤਾਕਤਾਂ ਚਾਹੁੰਦੀਆਂ ਹਨ ਕਿ ਖਾਲਸਾ ਪੰਥ ਨੂੰ ਦੋ ਫਾੜ ਜਾਂ ਤਿੰਨ ਫਾੜ ਕਰ ਦੇਈਏ। ਸ: ਬਾਦਲ ਨੇ ਆਖਰ ਵਿਚ ਕਿਹਾ ਕਿ ਉਹ ਗੁਰੂ ਮਹਾਰਾਜ ਅੱਗੇ ਅਰਦਾਸ ਕਰਦੇ ਹਨ ਕਿ ਉਹ ਖਾਲਸਾ ਪੰਥ ਨੂੰ ਹਮੇਸ਼ਾ ਚੜ੍ਹਦੀ ਕਲਾ ਬਖ਼ਸਣ ਤਾਂ ਜੋਂ ਖਾਲਸਾ ਪੰਥ ਦੇ ਦੁਸ਼ਮਣਾਂ ਨੂੰ ਸਬਕ ਸਿਖਾਇਆ ਜਾ ਸਕੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ , ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ, ਬੀਬਾ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਅਵਤਾਰ ਸਿੰਘ ਵਣਵਾਲਾ, ਹਰਤੇਜ ਸਿੰਘ ਭੁੱਲਰ, ਪਰਮਿੰਦਰ ਸਿੰਘ ਕੋਲਿਆਂਵਾਲੀ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਨਵਜਿੰਦਰ ਸਿੰਘ ਕਰਮਗੜ੍ਹ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਕੌਰ ਸਿੰਘ ਸਰਪੰਚ ਲੰਬੀ, ਚੌਧਰੀ ਜਸਵੰਤ ਸਿੰਘ ਲੰਬੀ, ਗੁਰਪ੍ਰੀਤ ਸਿੰਘ ਬਾਦਲ, ਮਨੂੰ ਬਰਾੜ, ਹਰਮੇਸ ਸਿੰਘ ਖੁੱਡੀਆਂ, ਅੰਗਰੇਜ ਸਿੰਘ ਸਾਬਕਾ ਸਰਪੰਚ, ਅਰਸ਼ ਲੰਬੀ, ਐਟਲੇ ਲੰਬੀ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਤੇ ਰਾਸ਼ਨ ਕਿੱਟਾਂ ਦੀ ਅਨਲੋਡਿੰਗ ਦੀ ਸਮੱਸਿਆ ਸੰਬੰਧੀ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਪਿੰਡ ਥਰਾਜਵਾਲਾ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ, ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ-ਗਿਆਨੀ ਕੁਲ...
Ad Position 24
No active advertisement