11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਥਰਾਜਵਾਲਾ ਵਿਖੇ ‘ਤੀਆਂ ਦਾ ਮੇਲਾ’ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਏ ਸ਼ਾਮਿਲ

ਗਿੱਦੜਬਾਹਾ, 10 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਦੀ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸਮੂਹ ਗ੍ਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ‘ਤੀਆਂ ਦਾ ਮੇਲਾ’ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪਿੰਡ ਦੀਆਂ ਲੜਕੀਆਂ ਅਤੇ ਔਰਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਪਿੰਡ ਥਰਾਜਵਾਲਾ ਵਿਖੇ ‘ਤੀਆਂ ਦੇ ਮੇਲੇ’ ਵਿਚ ਜੇਤੂ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਨਾਲ ਹੋਰ। ਤਸਵੀਰ: ਸ਼ਿਵਰਾਜ ਸਿੰਘ ਬਰਾੜ 11-08-2026
ਗਿੱਦੜਬਾਹਾ, 10 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਦੀ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸਮੂਹ ਗ੍ਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ‘ਤੀਆਂ ਦਾ ਮੇਲਾ’ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪਿੰਡ ਦੀਆਂ ਲੜਕੀਆਂ ਅਤੇ ਔਰਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਸਰਪੰਚ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਤੀਆਂ ਦਾ ਮੇਲਾ’ ਦੂਜੀ ਵਾਰ ਕਰਵਾਇਆ ਗਿਆ ਹੈ। ਤੀਆਂ ਸਾਡੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ ਕਿ ਅਲੋਪ ਹੋ ਰਹੇ ਖ਼ੁਸ਼ੀਆਂ ਦੇ ਅਜਿਹੇ ਮੇਲੇ ਕਰਵਾਉਣੇ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ। ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੁਰਾਤਨ ਸੱਭਿਆਚਾਰ ਨੂੰ ਸਾਂਭਣ ਲਈ ਇਹ ਉਪਰਾਲਾ ਕੀਤਾ ਗਿਆ ਹੈ ਅਤੇ ਬਿਨਾਂ ਕਿਸੇ ਭੇਦਵਾਵ ਤੋਂ ਪਿੰਡ ਦੀਆਂ ਲੜਕੀਆਂ ਨੂੰ ਸੱਦਾ ਪੱਤਰ ਦਿੱਤੇ ਗਏ ਸਨ। ਉਨ੍ਹਾਂ ਪਿੰਡ ਵਾਸੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡ ਥਰਾਜਵਾਲਾ ਦੀ ਸਮੂਹ ਪੰਚਾਇਤ ਵਧਾਈ ਦੀ ਪਾਤਰ ਹੈ ਕਿ ਜਿਨ੍ਹਾਂ ਨੇ ਪੁਰਾਤਨ ਵਿਰਸੇ ਨੂੰ ਸੰਭਲਣ ਲਈ ਤੀਆਂ ਦਾ ਮੇਲਾ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਪਿੰਡ-ਪਿੰਡ ਕਰਵਾਏ ਜਾਣੇ ਚਾਹੀਦੇ ਹਨ। ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਕਰਵਾਏ ਤੀਆਂ ਦੇ ਮੇਲੇ ਨੂੰ ਦੂਜੀ ਵਾਰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨਾ ਵਧੀਆ ਉਪਰਾਲਾ ਹੈ। ਇਸ ਮੌਕੇ ਲੜਕੀਆਂ ਵਲੋਂ ਗਿੱਧਾ, ਡਾਂਸ, ਪੀਂਘਾਂ ਝੂਟਣਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਆਏ ਹੋਏ ਮਹਿਮਾਨਾਂ ਤੋਂ ਇਲਾਵਾ ਜੇਤੂ ਲੜਕੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਦੀ ਭੂਮਿਕਾ ਨੂਰ ਕੌਰ ਅਤੇ ਸਰਬਜੀਤ ਕੌਰ ਨੇ ਨਿਭਾਈ। ਇਸ ਮੌਕੇ ਮਨਪ੍ਰੀਤ ਸਿੰਘ ਪੋਪੀ ਬਲਾਕ ਪ੍ਰਧਾਨ, ਗੁਰਮੁੱਖ ਸਿੰਘ ਸਾਬਕਾ ਪੰਚ, ਕੁਲਵਿੰਦਰ ਸਿੰਘ ਸਾਬਕਾ ਸੰਮਤੀ ਮੈਂਬਰ, ਰਾਜਿੰਦਰਪਾਲ ਕੌਰ ਸਰਪੰਚ ਧੌਲਾ, ਜਗਦੇਵ ਸਿੰਘ ਸਾਬਕਾ ਸਰਪੰਚ ਧੌਲਾ, ਪੰਚ ਸੁਖਪਾਲ ਸਿੰਘ, ਕਾਰਜ ਸਿੰਘ, ਸ਼ਿਵਰਾਜ ਸਿੰਘ, ਰਛਪਾਲ ਸਿੰਘ, ਜਗਦੀਸ਼ ਸਿੰਘ, ਕੁਲਵਿੰਦਰ ਸਿੰਘ, ਅੰਗਰੇਜ ਸਿੰਘ, ਗੁਰਲਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਦੀ ਮੀਟਿੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨ ਨੇ ਰੋਸ ਰੈਲੀ ਮਾਰਚ ਕੱਢਿਆ
Ad Position 24