11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ।

Ad Position 21
No active advertisement
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ’ਚ ਸ਼ਾਮਿਲ ਆਗੂ ਤੇ ਵਰਕਰ। ਅਜੀਤ ਤਸਵੀਰ 11-08-2026

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ। ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ/ਇੰਨਲਿਸਟਮੈਂਟ ਉਪਰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਇਨ੍ਹਾਂ ਆਊਟਸੋਰਸ/ਇੰਨਲਿਸਟਮੈਂਟ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਜਾਂਦੇ ਗਏ ਸਨ, ਪਰ ਕਿਸੇ ਵੀ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ। ਇਸੇ ਤਰ੍ਹਾਂ ਹੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਤ੍ਰਾਸਦੀ ਦੀ ਗੱਲ ਇਹ ਹੈ ਕਿ ਤਕਰੀਬਨ 4 ਸਾਲ ਦਾ ਸਮਾਂ ਬਤੀਤ ਹੋ ਜਾਣ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨਾ ਦੂਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਨ੍ਹਾਂ ਮੁਲਾਜ਼ਮਾਂ ਨਾਲ ਪਿਛਲੇ ਚਾਰ ਸਾਲਾਂ ਵਿਚ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਤੋਂ ਪਤਾ ਲੱਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਨ੍ਹਾਂ ਮੁਲਾਜ਼ਮਾਂ ਨਾਲ ਧੱਕਾ ਕਰਕੇ ਨਿੱਜੀਕਰਨ ਤੇ ਵੱਡੀਆਂ ਕੰਪਨੀਆਂ ਦੇ ਹੱਕ ਵਿਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 10 ਤਾਰੀਕ ਬੀਤ ਜਾਣ ਦੇ ਬਾਵਜੂਦ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ, ਮੁਲਾਜ਼ਮਾਂ ਦਾ ਕਿਰਤ ਵਿਭਾਗ ਦੇ ਰੂਲਾਂ ਮੁਤਾਬਕ ਬਣਦਾ ਬੋਨਸ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਮ੍ਰਿਤਕਾਂ ਦੇ ਵਾਰਿਸਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ, ਸਾਰੇ ਵਰਕਰਾਂ ਨੂੰ ਇਕ ਠੇਕੇਦਾਰ ਅਧੀਨ ਲਿਆਂਦਾ ਜਾਵੇ ਅਤੇ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਵਰਕਰਾਂ ਨੂੰ ਤਨਖ਼ਾਹ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਅਤੇ ਤਜ਼ੁਰਬੇ ਦੇ ਆਧਾਰ ਦੇ ਤਨਖ਼ਾਹਾਂ ਦੇ ਰੇਟਾਂ ਵਿਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ 12 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ, ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਣ ਕੁਮਾਰ, ਸੌਰਵ ਮਿਗਲਾਨੀ, ਜਸਪਾਲ ਸਿੰਘ ਪੱਪੂ, ਹਰਜੀਤ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਥਰਾਜਵਾਲਾ ਵਿਖੇ ‘ਤੀਆਂ ਦਾ ਮੇਲਾ’ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਏ ਸ਼ਾਮਿਲ
Ad Position 24