14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਸ.ਡੀ. ਸਕੂਲ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੋਟ, 13 ਅਗਸਤ (ਪਾਟਿਲ)-ਐੱਸ. ਡੀ.

Ad Position 21
No active advertisement
ਐੱਸ.ਡੀ. ਸਕੂਲ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਏ ਜਾਣ ਮੌਕੇ ਝੰਡਾ ਲਹਿਰਾਉਣ ਦੀ ਰਸਮ ਕਰਦੇ ਹੋਏ ਪ੍ਰਿੰਸੀਪਲ ਡਾ. ਨੀਰੂ ਬਠਲਾ ਅਤੇ ਹੋਰ। ਤਸਵੀਰ: ਪਾਟਿਲ 14-08-2026
ਮਲੋਟ, 13 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਦੇਸ਼ ਭਗਤੀ ਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦਾ ਆਰੰਭ ਪ੍ਰਿੰਸੀਪਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤਾ ਗਿਆ। ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਤਿਰੰਗੇ ਦੇ ਕੇਸਰੀ, ਚਿੱਟੇ ਤੇ ਹਰੇ ਰੰਗਾਂ ਨਾਲ ਸੰਬੰਧਿਤ ਪਹਿਰਾਵੇ ਪਹਿਨ ਕੇ ਦੇਸ਼-ਪ੍ਰੇਮ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸੰਬੰਧਿਤ ਆਰਟ ਐਂਡ ਕਰਾਫ਼ਟ ਤੇ ਡਰਾਇੰਗ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਦੇ ਚਿੱਤਰ ਬਣਾਏ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਆਜ਼ਾਦੀ ਦਿਵਸ ਸੰਬੰਧੀ ਭਾਸ਼ਣ ਪੇਸ਼ ਕੀਤੇ ਗਏ। ਇਹ ਸਾਰੀਆਂ ਗਤੀਵਿਧੀਆਂ ਸਕੂਲ ਦੀ ਮੌਰਨਿੰਗ ਅਸੈਂਬਲੀ ਦੌਰਾਨ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 15 ਅਗਸਤ ਮੌਕੇ ਰਾਜ ਪੱਧਰੀ ਸਮਾਗਮ ’ਚ ਕਰਨਗੇ ਗੁਪਤ ਐਕਸ਼ਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ’ਚ ਸ਼ਮੂਲੀਅਤ
Ad Position 24