20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਰਕਾਰੀ (ਕੰਨਿਆ) ਸਕੂਲ ਭਾਗਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ’ਤੇ ਪਾਬੰਦੀ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ. ਏ.

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ। 20-08-2026
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਵਿਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਲਈ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤੇਮਾਲ ਕਰਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰ ਦੀ ਬਿਨਾਂ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 3 ਅਕਤੂਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸੈਮੀਨਾਰ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਦਾਇਗੀ ਸਮਾਰੋਹ ਦੀ ਕੀਤੀ ਮੇਜ਼ਬਾਨੀ
Ad Position 24