19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਰੁਪਾਣਾ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਪਿੰਡ ਰੁਪਾਣਾ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਸਰਪੰਚ ਰਵਿੰਦਰ ਸਿੰਘ ਹੁੰਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 21
No active advertisement
ਪਿੰਡ ਰੁਪਾਣਾ ਤੋਂ ਬੱਸ ਨੂੰ ਰਵਾਨਾ ਕਰਦੇ ਹੋਏ ਸਰਪੰਚ ਰਵਿੰਦਰ ਸਿੰਘ ਹੁੰਦਲ। ਤਸਵੀਰ: ਜਗਜੀਤ ਸਿੰਘ 20-08-2026
ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਪਿੰਡ ਰੁਪਾਣਾ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਸਰਪੰਚ ਰਵਿੰਦਰ ਸਿੰਘ ਹੁੰਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ. ਹੁੰਦਲ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕ ਬਹੁਤ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਹੁਣ ਬਜ਼ੁਰਗਾਂ ਲਈ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਾ ਬੇਹੱਦ ਆਸਾਨ ਹੋ ਗਿਆ ਹੈ, ਜੋ ਕਿ ਪਹਿਲਾਂ ਕਈ ਕਾਰਨਾਂ ਕਰਕੇ ਸੰਭਵ ਨਹੀਂ ਹੋ ਪਾਉਂਦਾ ਸੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਜੈਬ ਸਿੰਘ, ਜਵੰਦ ਸਿੰਘ ਖੋਸਾ, ਵਕੀਲ ਸਿੰਘ ਬਾਹੀਆ, ਹਾਕਮ ਸਿੰਘ, ਬਾਜ ਸਿੰਘ, ਭੁਪਿੰਦਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਠਿਤ ਕਮ... ਅਗਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਦਾ ਅੰਗੀਠਾ ਸੰਭਾਲਣ ਦੀ ਰਸਮ ਕੱਲ੍ਹ
Ad Position 24