22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਲੋਟ ਵਿਖੇ ਗੰਦੇ ਪਾਣੀ ਦੀ ਸਪਲਾਈ ਖ਼ਿਲਾਫ਼ ਭੁੱਖ ਹੜਤਾਲ ਤੀਜੇ ਦਿਨ ਜਾਰੀ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਮਲੋਟ, 21 ਅਗਸਤ (ਪਾਟਿਲ)-ਮਲੋਟ ਸ਼ਹਿਰ ਵਿਚ ਵਾਟਰ ਵਰਕਸ ਵਲੋਂ ਸਪਲਾਈ ਕੀਤੇ ਜਾ ਰਹੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਕਸ ਹੋਣ ਅਤੇ ਕਈ ਇਲਾਕਿਆਂ ਵਿਚ ਗੰਦੇ ਤੇ ਕਾਲੇ ਪਾਣੀ ਦੀ ਸਪਲਾਈ ਦੇ ਰੋਸ ਵਜੋਂ ਕੌਂਸਲਰ ਅਸ਼ੋਕ ਬਜਾਜ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਅੱਜ ਸਾਬਕਾ ਹਲਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੇ ਨਿੱਜੀ ਸਹਾਇਕ ਕੁਲਬੀਰ ਸਿੰਘ ਕੋਟਭਾਈ, ਕੌਂਸਲਰ ਗੋਲਡੀ ਭੁੱਲਰ, ਨਵਦੀਪ ਸਿੰਘ ਪ੍ਰਿੰਸ ਅਤੇ ਇਕਬਾਲ ਸਿੰਘ ਵਿੱਕੀ ਵੀ ਕੌਂਸਲਰ ਅਸ਼ੋਕ ਬਜਾਜ ਦੇ ਸਮਰਥਨ ਵਿਚ ਭੁੱਖ ਹੜਤਾਲ ’ਤੇ ਬੈਠ ਗਏ।

Ad Position 21
No active advertisement
ਮਲੋਟ ਵਿਖੇ ਭੁੱਖ ਹੜਤਾਲ ’ਤੇ ਬੈਠੇ ਕੌਂਸਲਰ ਅਸ਼ੋਕ ਬਜਾਜ ਦੇ ਨਾਲ ਕੁਲਬੀਰ ਕੋਟਭਾਈ, ਗੋਲਡੀ ਭੁੱਲਰ, ਨਵਦੀਪ ਸਿੰਘ ਪ੍ਰਿੰਸ ਤੇ ਇਕਬਾਲ ਸਿੰਘ ਵਿੱਕੀ ਤੇ ਹੋਰ। ਤਸਵੀਰ: ਪਾਟਿਲ 22-08-2026
ਮਲੋਟ, 21 ਅਗਸਤ (ਪਾਟਿਲ)-ਮਲੋਟ ਸ਼ਹਿਰ ਵਿਚ ਵਾਟਰ ਵਰਕਸ ਵਲੋਂ ਸਪਲਾਈ ਕੀਤੇ ਜਾ ਰਹੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਕਸ ਹੋਣ ਅਤੇ ਕਈ ਇਲਾਕਿਆਂ ਵਿਚ ਗੰਦੇ ਤੇ ਕਾਲੇ ਪਾਣੀ ਦੀ ਸਪਲਾਈ ਦੇ ਰੋਸ ਵਜੋਂ ਕੌਂਸਲਰ ਅਸ਼ੋਕ ਬਜਾਜ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਅੱਜ ਸਾਬਕਾ ਹਲਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੇ ਨਿੱਜੀ ਸਹਾਇਕ ਕੁਲਬੀਰ ਸਿੰਘ ਕੋਟਭਾਈ, ਕੌਂਸਲਰ ਗੋਲਡੀ ਭੁੱਲਰ, ਨਵਦੀਪ ਸਿੰਘ ਪ੍ਰਿੰਸ ਅਤੇ ਇਕਬਾਲ ਸਿੰਘ ਵਿੱਕੀ ਵੀ ਕੌਂਸਲਰ ਅਸ਼ੋਕ ਬਜਾਜ ਦੇ ਸਮਰਥਨ ਵਿਚ ਭੁੱਖ ਹੜਤਾਲ ’ਤੇ ਬੈਠ ਗਏ। ਇਸ ਮੌਕੇ ਕੌਂਸਲਰ ਅਸ਼ੋਕ ਬਜਾਜ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਾਟਰ ਵਰਕਸ ਅਤੇ ਸੰਬੰਧਿਤ ਵਿਭਾਗ ਨੂੰ ਗੰਦੇ ਪਾਣੀ ਦੀ ਸਮੱਸਿਆ ਸੰਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ, ਪਰ ਵਿਭਾਗ ਵਲੋਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਸਿਰਫ਼ ਇਹ ਹੈ ਕਿ ਉਨ੍ਹਾਂ ਦੇ ਘਰਾਂ ਵਿਚ ਸਾਫ਼ ਤੇ ਪੀਣ ਯੋਗ ਪਾਣੀ ਪਹੁੰਚਾਇਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਧਰਨਾ ਤੇ ਭੁੱਖ ਹੜਤਾਲ ਸ਼ੁਰੂ ਹੋਈ ਤਾਂ ਹੁਣ ਵਿਭਾਗ ਦੇ ਅਧਿਕਾਰੀ ਗਲੀਆਂ ਵਿਚ ਗੇੜੇ ਮਾਰਦੇ ਨਜ਼ਰ ਆ ਰਹੇ ਹਨ ਅਤੇ ਸਫ਼ਾਈ ਲਈ ਮਸ਼ੀਨਾਂ ਵੀ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਪਹਿਲਾਂ ਹੀ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਇਹ ਹਾਲਾਤ ਪੈਦਾ ਨਾ ਹੁੰਦੇ। ਅਸ਼ੋਕ ਬਜਾਜ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਭ੍ਰਿਸ਼ਟਾਚਾਰ ਦੇ ਮੁੱਦੇ ਨਾਲੋਂ ਪਹਿਲਾਂ ਲੋਕਾਂ ਦੀ ਜ਼ਿੰਦਗੀ ਅਤੇ ਸਿਹਤ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵਾਟਰ ਵਰਕਸ ਦੀਆਂ ਟੂਟੀਆਂ ਰਾਹੀਂ ਗੰਦਾ ਪਾਣੀ ਘਰਾਂ ਤੱਕ ਪਹੁੰਚ ਰਿਹਾ ਹੈ ਤਾਂ ਲੋਕਾਂ ਦੀ ਸਿਹਤ ਨੂੰ ਲੈ ਕੇ ਗੰਭੀਰ ਚਿੰਤਾ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਲੋਟ ਦੇ ਲੋਕਾਂ ਵਿਚ ਇਸ ਮੁੱਦੇ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਅੱਜ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਧਰਨੇ ਵਿਚ ਪਹੁੰਚੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪਾਣੀ ਦੀ ਸਮੱਸਿਆ ਦੇ ਹੱਲ ਲਈ ਕੁਝ ਸਮਾਂ ਮੰਗਿਆ ਗਿਆ ਸੀ ਅਤੇ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕਰਨ ਦੀ ਗੱਲ ਵੀ ਕਹੀ ਗਈ ਸੀ, ਪਰ ਉਨ੍ਹਾਂ ਸਵਾਲ ਕੀਤਾ ਕਿ ਜਦੋਂ ਤੱਕ ਪਾਣੀ ਦੀ ਸਪਲਾਈ ਵਿਚ ਸੀਵਰੇਜ ਦੀ ਮਿਕਸਿੰਗ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲੋਕਾਂ ਨੂੰ ਭਰੋਸਾ ਕਿਵੇਂ ਹੋਵੇਗਾ ਕਿ ਮੁੜ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਤੱਕ ਨਹੀਂ ਪਹੁੰਚੇਗਾ। ਧਰਨੇ ਵਿਚ ਪਹੁੰਚੇ ਲੋਕਾਂ ਨੇ ਵੀ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਸਰਕਾਰ ਤੇ ਸੰਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਲੋਟ ਦੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਿਰਫ਼ ਅਧਿਕਾਰੀਆਂ ਦੀ ਬਦਲੀ ਜਾਂ ਮੁਅੱਤਲੀ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ, ਸਗੋਂ ਪਾਣੀ ਦੀ ਸਪਲਾਈ ਤੇ ਸੀਵਰੇਜ ਪ੍ਰਬੰਧ ਨੂੰ ਜ਼ਮੀਨੀ ਪੱਧਰ ’ਤੇ ਠੀਕ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਆਵਾਜ਼ ਹੋਰ ਮਜ਼ਬੂਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਅਗਲੀ ਖ਼ਬਰ ਜਲ ਸਪਲਾਈ ਦੀ ਲੀਕੇਜ਼ ਨੇ ਕੋਟਕਪੂਰਾ ਰੋਡ ’ਤੇ ਬਣਾਏ ਖ਼ੂਨੀ ਟੋਏ ‘ ਕੁਨੈਕਸ਼ਨ ਨਿੱਜੀ ਹੈ , ਮਹਿਕਮਾ ਕੀ ਕਰੇ ’ ਜੇ . ਈ . ਦੇ...
Ad Position 24