ਅੰਡਰ-17 ਜ਼ੋਨਲ ਫੁੱਟਬਾਲ ਮੁਕਾਬਲੇ ’ਚ ਆਕਸਫੋਰਡ ਸਕੂਲ ਸਿੰਘੇਵਾਲਾ ਦਾ ਦੂਜਾ ਸਥਾਨ
ਸ੍ਰੀ ਮੁਕਤਸਰ ਸਾਹਿਬ , 21 ਅਗਸਤ ( ਰਣਜੀਤ ਸਿੰਘ ਢਿੱਲੋਂ , ਹਰਮਹਿੰਦਰ ਪਾਲ )- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮੁਕੰਮਲ ਹੁੰਗਾਰਾ ਮਿਲਿਆ । ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ’ ਤੇ ਬੰਦ ਰਹੇ ।
ਸ੍ਰੀ ਮੁਕਤਸਰ ਸਾਹਿਬ , 21 ਅਗਸਤ ( ਰਣਜੀਤ ਸਿੰਘ ਢਿੱਲੋਂ , ਹਰਮਹਿੰਦਰ ਪਾਲ )- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮੁਕੰਮਲ ਹੁੰਗਾਰਾ ਮਿਲਿਆ । ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ’ ਤੇ ਬੰਦ ਰਹੇ । ਮੈਡੀਕਲ ਸਟੋਰਾਂ ਤੇ ਡੇਅਰੀ ਦੀਆਂ ਦੁਕਾਨਾਂ ਨੂੰ ਛੱਡ ਕੇ ਹੋਰ ਕੋਈ ਵੀ ਦੁਕਾਨ ਨਹੀਂ ਖੁੱਲ੍ਹੀ । ਸੜਕਾਂ ’ ਤੇ ਨਿੱਜੀ ਵਾਹਨਾਂ ਦੀ ਆਵਾਜਾਈ ਵੀ ਆਮ ਨਾਲੋਂ ਘੱਟ ਰਹੀ , ਜਦਕਿ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ । ਜਨਰਲ ਬੱਸ ਸਟੈਂਡ ਵਿਖੇ ਵੱਖ - ਵੱਖ ਰੂਟਾਂ ’ ਤੇ ਚੱਲਣ ਵਾਲੀਆਂ ਬੱਸਾਂ ਖੜ੍ਹੀਆਂ ਰਹੀਆਂ ਅਤੇ ਕਿਸੇ ਵੀ ਰੂਟ ’ ਤੇ ਬੱਸ ਸੇਵਾ ਨਹੀਂ ਚੱਲੀ । ਬੰਦ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਚੌਂਕਾਂ ਵਿਚ ਸੁੰਨਾਪਨ ਛਾਇਆ ਰਿਹਾ । ਇਸ ਦੌਰਾਨ ਸ਼ਹਿਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਵੀ ਕੀਤਾ ਗਿਆ । ਇਸ ਮੌਕੇ ਪਾਰਟੀ ਦੇ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ , ਮਨਿੰਦਰ ਸਿੰਘ ਖ਼ਾਲਸਾ ਅਤੇ ਹੋਰ ਆਗੂ ਤੇ ਵਰਕਰ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਵਿਚ ਸ਼ਾਮਿਲ ਹੋਏ । ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ । ਮੁੱਖ ਚੌਂਕਾਂ ਤੇ ਸੰਵੇਦਨਸ਼ੀਲ ਥਾਵਾਂ ’ ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਸਥਿਤੀ ’ ਤੇ ਨਜ਼ਰ ਰੱਖੀ ਗਈ । ਸਥਾਨਕ ਕੋਟਕਪੂਰਾ ਰੋਡ ’ ਤੇ ਡਾ . ਕੇਹਰ ਸਿੰਘ ਚੌਂਕ ਵਿਖੇ ਵਿਖੇ ਧਰਨੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਨਿੰਦਰ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸੰਬੰਧੀ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ , ਉਨ੍ਹਾਂ ਦੀ ਰਿਹਾਈ ਵਿਚ ਹੋਰ ਦੇਰੀ ਨਹੀਂ ਕੀਤੀ ਜਾਣੀ ਚਾਹੀਦੀ । ਅਕਾਲੀ ਦਲ ( ਪੁਨਰ ਸੁਰਜੀਤ ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ ਅਤੇ ਇਸ ਸੰਬੰਧੀ ਸਰਕਾਰਾਂ ਵਲੋਂ ਸਪੱਸ਼ਟ ਨੀਤੀ ਬਣਾਈ ਜਾਣੀ ਚਾਹੀਦੀ ਹੈ । ਉਨ੍ਹਾਂ ਸਮੂਹ ਸੰਗਤਾਂ ਤੇ ਸਿੱਖ ਜਥੇਬੰਦੀਆਂ ਨੂੰ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਤੇ ਮੰਗਾਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਬੰਦ ਦੀ ਕਾਲ ਦੌਰਾਨ ਸਮੂਹ ਪੰਥਕ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਜ਼ਬਰਦਸਤ ਰੋਸ ਮਾਰਚ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਸਖ਼ਤ ਬਿਮਾਰ ਹਨ ਅਤੇ ਭਾਈ ਹਵਾਰਾ ਨੂੰ ਸਰਕਾਰ ਵਲੋਂ ਪੈਰੋਲ ਨਹੀਂ ਦਿੱਤੀ ਜਾ ਰਹੀ । ਜਦਕਿ ਪਿਛਲੇ 31 ਸਾਲ ਤੋਂ ਵੱਧ ਸਮੇਂ ਤੋਂ ਉਹ ਜੇਲ੍ਹ ਵਿਚ ਨਜ਼ਰਬੰਦ ਹਨ ਅਤੇ ਇਕ ਵਾਰ ਵੀ ਉਨ੍ਹਾਂ ਨੂੰ ਪੈਰੋਲ ਨਹੀਂ ਦਿੱਤੀ ਗਈ । ਕਈ ਸਿੰਘ ਇਸ ਤੋਂ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ , ਇਹ ਸਿੱਖ ਘੱਟ ਗਿਣਤੀ ਖ਼ਿਲਾਫ਼ ਕੇਂਦਰ ਸਰਕਾਰ ਦੀ ਸਰਾਸਰ ਧੱਕੇਸ਼ਾਹੀ ਹੈ । ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਇਸ ਧੱਕੇ ਦਾ ਖ਼ਮਿਆਜ਼ਾ ਭਾਜਪਾ ਦੀ ਕੇਂਦਰ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ । ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਅਤੇ ਸਾਰੇ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਰਿਹਾਅ ਕੀਤਾ ਜਾਵੇ । ਬੁਲਾਰਿਆਂ ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੋ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ , ਉਨ੍ਹਾਂ ਨੂੰ ਹੁਣ ਸਰਕਾਰ ਨੇ ਬਿਨਾਂ ਕਿਸੇ ਠੋਸ ਕਾਰਨ ਨੇ ਜੇਲ੍ਹ ਵਿਚ ਰੱਖਿਆ ਹੋਇਆ ਹੈ , ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਲੋਕ ਸਭਾ ਦੇ ਸੈਸ਼ਨ ਵਿਚ ਭਾਗ ਲੈ ਸਕਣ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ , ਸ਼ਮਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਤੇ ਨੌਜਵਾਨ ਵਰਕਰ ਹਾਜ਼ਰ ਸਨ । ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਵਿਦਿਅਕ ਅਦਾਰੇ ਵੀ ਅੱਜ ਦੇ ਬੰਦ ਦੀ ਹਮਾਇਤ ਵਿਚ ਬੰਦ ਰਹੇ । ਪ੍ਰਾਈਵੇਟ ਸਕੂਲ ਵੀ ਬੰਦ ਰਹੇ । ਗਿੱਦੜਬਾਹਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਗਿੱਦੜਬਾਹਾ , ( ਸ਼ਿਵਰਾਜ ਸਿੰਘ ਬਰਾੜ )- ਅੱਜ ਗਿੱਦੜਬਾਹਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ । ਵੱਖ - ਵੱਖ ਵਪਾਰਕ ਅਦਾਰਿਆਂ ਵਲੋਂ ਬੰਦ ਦਾ ਸਮਰੱਥਨ ਕਰਦਿਆਂ ਆਪਣੀਆਂ ਦੁਕਾਨਾਂ ਬੰਦੀ ਰੱਖੀਆਂ ਗਈਆਂ । ਬਾਅਦ ਦੁਪਹਿਰ 2 ਵਜੇ ਉਪਰੰਤ ਹੀ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਖੋਲ੍ਹੀਆਂ ਗਈਆਂ । ਵੱਖ - ਵੱਖ ਜਥੇਬੰਦੀਆਂ ਵਲੋਂ ਭਾਰੂ ਚੌਂਕ ਵਿਚ ਰੋਸ ਧਰਨਾ ਦਿੱਤਾ ਗਿਆ , ਜਿਸ ਵਿਚ ਦਰਸ਼ਨ ਸਿੰਘ ਸਰਾਂ ਜੁਆਇੰਟ ਸਕੱਤਰ ਸ੍ਰੀ ਮੁਕਤਸਰ ਸਾਹਿਬ ਵਾਰਿਸ ਪੰਜਾਬ ਦੇ , ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਨੇਤਾ , ਧਰਮੀ ਫ਼ੌਜੀ ਕਿਰਪਾਲ ਸਿੰਘ ਬਾਦੀਆਂ , ਅਵਤਾਰ ਸਿੰਘ , ਭਾਕਿਯੂ ( ਸਿੱਧੂਪੁਰ ) ਦੇ ਹਲਕਾ ਪ੍ਰਧਾਨ ਠਾਣਾ ਸਿੰਘ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਹਾਜ਼ਰ ਹੋਈਆਂ । ਵੱਖ - ਵੱਖ ਬੁਲਾਰਿਆਂ ਨੇ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਦੇਸ਼ ਦੇ ਕਾਨੂੰਨ ਅਨੁਸਾਰ ਭੁਗਤ ਚੁੱਕੇ ਹਨ ਅਤੇ ਕਈ ਸਾਲਾਂ ਤੋਂ ਜੇਲ੍ਹਾਂ ’ ਚ ਬੰਦ ਹਨ , ਉਨ੍ਹਾਂ ਨੂੰ ਅਜੇ ਤੱਕ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ । ਕਾਨੂੰਨ ਅਨੁਸਾਰ ਉਨ੍ਹਾਂ ਨੂੰ ਰਿਹਾਅ ਕਰਨਾ ਬਣਦਾ ਹੈ । ਉਨ੍ਹਾਂ ਕਿਹਾ ਕਿ ਸਾਡੀਆਂ ਸਰਕਾਰਾਂ ਵਲੋਂ ( ਬਾਕੀ ਸਫਾ 6 ’ ਤੇ )