22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਿਜਨਸ ਬਲਾਸਟਰ ਤਹਿਤ ਵਿਦਿਆਰਥੀਆਂ ਨੇ ਤਿਆਰ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪ੍ਰਿੰਸੀਪਲ ਦੀਪਕ ਬਾਂਸਲ ਦੀ ਅਗਵਾਈ ਹੇਠ ਬਿਜਨਸ ਬਲਾਸਟਰ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਵਲੋਂ ਵੱਖ-ਵੱਖ ਹੱਥੀਂ ਹੁਨਰਾਂ ਦੀ ਵਰਤੋਂ ਕਰਦਿਆਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ, ਮਿਹਨਤ ਤੇ ਵਪਾਰਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 22-08-2026
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪ੍ਰਿੰਸੀਪਲ ਦੀਪਕ ਬਾਂਸਲ ਦੀ ਅਗਵਾਈ ਹੇਠ ਬਿਜਨਸ ਬਲਾਸਟਰ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਵਲੋਂ ਵੱਖ-ਵੱਖ ਹੱਥੀਂ ਹੁਨਰਾਂ ਦੀ ਵਰਤੋਂ ਕਰਦਿਆਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ, ਮਿਹਨਤ ਤੇ ਵਪਾਰਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਕੂਲ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਉਤਪਾਦਾਂ ਨੂੰ ਦਿਲਚਸਪੀ ਨਾਲ ਦੇਖਿਆ ਅਤੇ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਹੁਨਰ ਨੂੰ ਹੋਰ ਨਿਖਾਰਨ ਅਤੇ ਮਿਹਨਤ ਤੇ ਲਗਨ ਨਾਲ ਅੱਗੇ ਵਧਣ। ਉਨ੍ਹਾਂ ਸਕੂਲ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਪ੍ਰਿੰਸੀਪਲ ਦੀਪਕ ਬਾਂਸਲ ਨੇ ਵਿਧਾਇਕ ਤੇ ਉਨ੍ਹਾਂ ਦੇ ਨਾਲ ਪਹੁੰਚੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਹਰ ਵਿਦਿਆਰਥੀ ਨੂੰ ਇਕ ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਨਾਲ ਵਿਦਿਆਰਥੀਆਂ ਵਿਚ ਸਵੈ-ਨਿਰਭਰਤਾ, ਸਿਰਜਣਾਤਮਕਤਾ, ਉਦਮੀ ਸੋਚ ਅਤੇ ਵੱਖ-ਵੱਖ ਹੁਨਰਾਂ ਨੂੰ ਵਿਕਸਿਤ ਕਰਨ ਦੀ ਭਾਵਨਾ ਪੈਦਾ ਹੋ ਰਹੀ ਹੈ। ਇਸ ਮੌਕੇ ਵਿਧਾਇਕ ਦੇ ਨਾਲ ਵਿਸ਼ੇਸ਼ ਮਹਿਮਾਨ ਵਿੱਕੀ ਐੱਮ.ਸੀ., ਗੁਰਚਰਨ ਸਿੰਘ, ਉਪਕਾਰ ਸਿੰਘ ਤੇ ਮਨਜੀਤ ਸਿੰਘ ਹਾਜ਼ਰ ਸਨ। ਸਕੂਲ ਸਟਾਫ਼ ਵਿਚੋਂ ਡਾ. ਅਮਨਦੀਪ ਚੁੱਘ, ਅੰਜੂ ਗਿਰਧਰ, ਸੁਖਵਿੰਦਰ ਕੌਰ, ਹਰਕੇਵਲ ਸਿੰਘ, ਕਰਨਬੀਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ। ਅੰਤ ਵਿਚ ਪ੍ਰਿੰਸੀਪਲ ਦੀਪਕ ਬਾਂਸਲ ਵਲੋਂ ਸਕੂਲ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੈਸ਼ਨ ਜੱਜ ਦੀ ਕੋਠੀ ’ਚ ਕੰਧ ਟੱਪ ਕੇ ਦਾਖ਼ਲ ਹੋਇਆ ਸ਼ੱਕੀ ਕਾਬੂ ਅਗਲੀ ਖ਼ਬਰ ਅੰਡਰ-17 ਜ਼ੋਨਲ ਫੁੱਟਬਾਲ ਮੁਕਾਬਲੇ ’ਚ ਆਕਸਫੋਰਡ ਸਕੂਲ ਸਿੰਘੇਵਾਲਾ ਦਾ ਦੂਜਾ ਸਥਾਨ
Ad Position 24