22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੇ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲਿਆ : ਡਾ. ਪ੍ਰਭਦੇਵ ਸਿੰਘ ਬਰਾੜ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਸਕੂਲਾਂ ਦੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿਚ ਕਾਫੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲਾਂ ਦਾ ਮੂੰਹ- ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ। ਸਮੂਹ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿਚ ਹੋਰ ਦਾਖ਼ਲੇ ਵਧਾਉਣ ਸਬੰਧੀ ਲਗਾਤਾਰ ਕੰਮ ਕਰਦੇ ਰਹਿਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਸਕੂਲਾਂ ਦੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿਚ ਕਾਫੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲਾਂ ਦਾ ਮੂੰਹ- ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ। ਸਮੂਹ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿਚ ਹੋਰ ਦਾਖ਼ਲੇ ਵਧਾਉਣ ਸਬੰਧੀ ਲਗਾਤਾਰ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਹ ਪ੍ਰਗਟਾਵਾ ਮਾਲਵੇ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਪ੍ਰਭਦੇਵ ਸਿੰਘ ਬਰਾੜ ਨੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ ਗੁਰਪ੍ਰੀਤ ਸਿੰਘ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ਆਪਣੇ ਸਤਿਕਾਰਯੋਗ ਪਿਤਾ ਅਤੇ ਸਕੂਲ ਦੇ ਪਹਿਲੇ ਮੁੱਖ ਅਧਿਆਪਕ ਜਗਦੇਵ ਸਿੰਘ ਬਰਾੜ ਦੀ ਨਿੱਘੀ ਯਾਦ ਵਿਚ ਹੋਏ ਵਿਦਿਆਰਥੀ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਸਿੱਧੂ ਵਲੋਂ ਆਪਣੇ ਸਕੂਲ ਦੀਆਂ ਵਿੱਦਿਅਕ ਅਤੇ ਖ਼ੇਡਾਂ ਦੇ ਖੇਤਰ ਵਿਚ ਕੀਤੀਆਂ ਗਈਆਂ ਸ਼ਾਨਦਾਰ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਸਕੂਲ ਨੂੰ ਗਰੀਨ ਪ੍ਰੋਜੈਕਟ ਵਿਚ ਜ਼ਿਲ੍ਹਾ ਫ਼ਰੀਦਕੋਟ ਵਿਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਸਕੂਲ ਦੇ 6 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲਾ ਲਿਆ ਹੈ। ਸਕੂਲ ਦੇ ਕਈ ਖਿਡਾਰੀਆਂ ਨੇ ਗਤਕਾ ਅਤੇ ਕਈ ਹੋਰ ਖੇਡਾਂ ਵਿਚ ਰਾਜ ਪੱਧਰ ਅਤੇ ਕੌਮੀ ਪੱਧਰ ’ਤੇ ਪ੍ਰਾਪਤੀਆਂ ਕੀਤੀਆਂ ਹਨ। ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ. ਆਰ.ਓ ਪ੍ਰੋਫੈਸਰ ਹਰਬੰਸ ਸਿੰਘ ਪਦਮ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਪਿੰਡ ਢਿੱਲਵਾਂ ਕਲਾਂ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਫ਼ੌਜੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸੁਸਾਇਟੀ ਵਲੋਂ ਪਿਛਲੇ 9 ਸਾਲਾਂ ਤੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਰੌਸ਼ਨੀ ਪਾਈ। ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਪ੍ਰਭਦੇਵ ਸਿੰਘ ਬਰਾੜ ਨੇ ਸਕੂਲ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵਿੱਦਿਅਕ ਸ਼ੈਸ਼ਨ 2025-26 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਪਿ੍ਰਅੰਕਾ ਪੁੱਤਰੀ ਸੁੱਖਾ ਸਿੰਘ ਨੂੰ 15000 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਰਾਜਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੂੰ 13000 ਰੁਪਏ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਚਤਰ ਸਿੰਘ ਅਤੇ ਪਿ੍ਰਆ ਪੁੱਤਰੀ ਮਨਜੀਤ ਸਿੰਘ ਨੂੰ 11000-11000 ਰੁਪਏ ਦੇ ਕੇ ਸਨਮਾਨਿਤ ਕੀਤਾ। ਮੰਚ ਸੰਚਾਲਨ ਗੁਰਸ਼ਰਨ ਸਿੰਘ ਸਾਇੰਸ ਮਾਸਟਰ ਨੇ ਕੀਤਾ। ਇਸ ਮੌਕੇ ਸੁਸਾਇਟੀ ਦੇ ਮੈਂਬਰ ਹਰਨੇਕ ਸਿੰਘ ਸਾਹੋਕੇ, ਸੁਰਿੰਦਰ ਕੁਮਾਰ ਸਚਦੇਵਾ, ਰਾਜੀਵ ਭੰਡਾਰੀ ‘ਬਾਵਾ’, ਰੁਪਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੁੱਡ ਸ਼ੈਫਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ’ਚ ਜਿੱਤਿਆ ਸੋਨ ਤਗ਼ਮਾ
Ad Position 24