ਡਾ. ਰਮਨਦੀਪ ਸਿੰਘ ਜੈਤੋ ਨੇ ਐੱਸ.ਸੀ. ਪਰਿਵਾਰਾਂ ਦੇ ਬਿਜਲੀ ਬਿੱਲ ਵੱਧ ਆਉਣ ’ਤੇ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ-ਪੱਤਰ
ਜੈਤੋ, 24 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਪਿੰਡ ਚੰਦਭਾਨ ਦੇ ਐਸ. ਸੀ.
ਜੈਤੋ, 24 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਪਿੰਡ ਚੰਦਭਾਨ ਦੇ ਐਸ.ਸੀ. ਪਰਿਵਾਰਾਂ ਨੂੰ ਬਿਜਲੀ ਦੇ ਬਿੱਲ ਵੱਧ ਆਉਣ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਦੀ ਅਗਵਾਈ ਵਿਚ ਵਫ਼ਦ ਵਲੋਂ ਐੱਸ.ਡੀ.ਐੱਮ. ਜੈਤੋ ਨੂੰ ਮਿਲ ਕੇ ਉਕਤ ਸਮੱਸਿਆ ਤੋਂ ਜਾਣੂ ਕਰਵਾਉਣ ਉਪਰੰਤ ਮੰਗ ਪੱਤਰ ਸੌਂਪਿਆ ਗਿਆ। ਡਾ. ਰਮਨਦੀਪ ਸਿੰਘ ਜੈਤੋ ਨੇ ਦੱਸਿਆ ਕਿ ਪਿੰਡ ਚੰਦਭਾਨ ਦੇ ਦੌਰੇ ਦੌਰਾਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਨ੍ਹਾਂ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬਿਜਲੀ ਬਿੱਲ 30 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ 40 ਹਜ਼ਾਰ ਰੁਪਏ ਤੱਕ ਆਏ ਹੋਏ ਹਨ। ਜਿਸ ਕਾਰਨ ਗਰੀਬ ਪਰਿਵਾਰ ਬਹੁਤ ਵੱਡੀ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਦਿੱਤੇ ਗਏ ਮੰਗ ਪੱਤਰ ’ਤੇ ਐਸ.ਡੀ.ਐਮ. ਜੈਤੋ ਨੇ ਤੁਰੰਤ ਕਾਰਵਾਈ ਕਰਦਿਆਂ ਬਿਜਲੀ ਵਿਭਾਗ ਦੇ ਐਕਸੀਅਨ ਨੂੰ ਮੀਟਰਾਂ ਅਤੇ ਬਿੱਲਾਂ ਦੀ ਦੁਬਾਰਾ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਮਾਮਲੇ ਦੀ ਜਲਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਵੀ ਹਦਾਇਤ ਕੀਤੀ ਗਈ। ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਹੀ ਸਾਡੀ ਪਹਿਲ ਅਤੇ ਜ਼ਿੰਮੇਵਾਰੀ ਹੈ। ਇਸ ਮੌਕੇ ਸ਼ਾਮ ਲਾਲ ਗੋਇਲ ਅਤੇ ਰਾਮ ਰਤਨ ਜਿੰਦਲ ਆਦਿ ਹਾਜ਼ਰ ਸਨ।