ਡਾਕਟਰ ਰਜਿੰਦਰ ਕੁਮਾਰ ਬਾਂਸਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਿਆ
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਵਨਿਯੁਕਤ ਵਾਈਸ ਚਾਂਸਲਰ ਸੀਨੀਅਰ ਡਾਕਟਰ ਰਜਿੰਦਰ ਕੁਮਾਰ ਬਾਂਸਲ ਨਿਊਰੋਲੋਜਿਸਟ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਵਾਂਦਰ ਅਤੇ ਕਾਰਜਕਾਰੀ ਵਾਈਸ ਚਾਂਸਲਰ ਮਨਜੀਤ ਸਿੰਘ ਬਰਾੜ ਸੀਨੀਅਰ ਆਈ.
ਬ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਨਵਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਆਪਣਾ ਅਹੁਦਾ ਸੰਭਾਲਦੇ ਹੋਏ। ਨਾਲ ਡਾ. ਗੁਰਪ੍ਰੀਤ ਸਿੰਘ ਵਾਂਦਰ, ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ। ਅਜੀਤ ਤਸਵੀਰ
25-08-2026
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਵਨਿਯੁਕਤ ਵਾਈਸ ਚਾਂਸਲਰ ਸੀਨੀਅਰ ਡਾਕਟਰ ਰਜਿੰਦਰ ਕੁਮਾਰ ਬਾਂਸਲ ਨਿਊਰੋਲੋਜਿਸਟ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਵਾਂਦਰ ਅਤੇ ਕਾਰਜਕਾਰੀ ਵਾਈਸ ਚਾਂਸਲਰ ਮਨਜੀਤ ਸਿੰਘ ਬਰਾੜ ਸੀਨੀਅਰ ਆਈ.ਏ.ਐਸ. ਵੀ ਹਾਜ਼ਰ ਸਨ। ਇੱਥੇ ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਕੁਰਸੀ ਪਿਛਲੇ ਲਗਪਗ 1 ਮਹੀਨੇ ਤੋਂ ਖਾਲੀ ਸੀ। ਪੰਜਾਬ ਸਰਕਾਰ ਵਲੋਂ ਮਾਨਯੋਗ ਗਵਰਨਰ ਪੰਜਾਬ ਨੂੰ 3 ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿਚੋਂ ਗਵਰਨਰ ਪੰਜਾਬ ਵਲੋਂ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਚੁਣਿਆ ਗਿਆ ਸੀ। ਡਾ. ਬਾਂਸਲ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ ਅਤੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਡਾ. ਰਜਿੰਦਰ ਕੁਮਾਰ ਬਾਂਸਲ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਮਾਣਯੋਗ ਰਾਜਪਾਲ ਪੰਜਾਬ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਪਵਿੱਤਰ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਜੋ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਨਿਯੁਕਤੀ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ ਉਹ ਇੱਥੋਂ ਦੀਆਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਗੇ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ ਸਾਹਨੀ, ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ, ਡੀਨ ਕਾਲਜਿਜ਼ ਦੀਪਕ ਜ਼ੋਹਨ ਭੱਟੀ, ਡਾ. ਰਵਿੰਦਰ ਗਰਗ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਯੂਨੀਵਰਸਿਟੀ ਪਹੁੰਚਣ ’ਤੇ ਯੂਨੀਵਰਸਿਟੀ ਅਧਿਕਾਰੀਆਂ, ਮੈਡੀਕਲ ਕਾਲਜ ਦਾ ਸਟਾਫ਼ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਗਰਮਜੋਸ਼ੀ ਨਾਲ ਡਾ. ਰਜਿੰਦਰ ਕੁਮਾਰ ਬਾਂਸਲ ਦਾ ਸਵਾਗਤ ਕੀਤਾ।