ਪਿੰਡ ਅਜਿੱਤ ਗਿੱਲ ’ਚ ਵੱਡੀ ਗਿਣਤੀ ’ਚ ਵਰਕਰਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋਣ ਦਾ ਐਲਾਨ
ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਅਜਿੱਤ ਗਿੱਲ ਵਿਖੇ ਉਸ ਸਮੇਂ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਰਕਰਾਂ ਨੇ ਜਸਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਸੰਦੀਪ ਕੌਰ ਖਾਲਸਾ ਨੂੰ ਆਪਣਾ ਭਰਪੂਰ ਸਮਰਥਣ ਦੇਣ ਲਈ ਇਕਜੁਟਤਾ ਦਿਖਾਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਵਰਕਰਾਂ ਨੇ ਕਿਹਾ ਕਿ ਉਹ ਸੰਦੀਪ ਕੌਰ ਖਾਲਸਾ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ ਵਾਲੀ ਸੋਚ ਤੋਂ ਪ੍ਰਭਾਵਿਤ ਹਨ।
ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਅਜਿੱਤ ਗਿੱਲ ਵਿਖੇ ਉਸ ਸਮੇਂ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਰਕਰਾਂ ਨੇ ਜਸਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਸੰਦੀਪ ਕੌਰ ਖਾਲਸਾ ਨੂੰ ਆਪਣਾ ਭਰਪੂਰ ਸਮਰਥਣ ਦੇਣ ਲਈ ਇਕਜੁਟਤਾ ਦਿਖਾਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਵਰਕਰਾਂ ਨੇ ਕਿਹਾ ਕਿ ਉਹ ਸੰਦੀਪ ਕੌਰ ਖਾਲਸਾ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ ਵਾਲੀ ਸੋਚ ਤੋਂ ਪ੍ਰਭਾਵਿਤ ਹਨ। ਉਨ੍ਹਾਂ ਸੰਦੀਪ ਕੌਰ ਖਾਲਸਾ ਨੂੰ ਪਿੰਡ ਅਜਿੱਤ ਗਿੱਲ ਵਿਚੋਂ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਵੀ ਦਿਵਾਇਆ। ਸੰਦੀਪ ਕੌਰ ਖਾਲਸਾ ਨੇ ਹਮਾਇਤ ਦੇਣ ਵਾਲੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਸਮਰਥਨ ਉਨ੍ਹਾਂ ਲਈ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਇਲਾਕੇ ਦੇ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਵਿਚ ਨਵੀਂ ਸਿਆਸੀ ਸੋਚ ਅਤੇ ਲੋਕਪੱਖੀ ਮਾਹੌਲ ਸਿਰਜਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਜਸਵਿੰਦਰ ਸਿੰਘ ਖਾਲਸਾ, ਸੰਤੋਖ਼ ਸਿੰਘ, ਰਾਮਜੀਤ ਸਿੰਘ, ਸੁਖਚੈਨ ਸਿੰਘ, ਰਵੀ ਸਿੰਘ, ਰਿੰਕੂ ਸਿੰਘ, ਗੁਰਮੀਤ ਸਿੰਘ, ਰਾਜਾ ਸਿੰਘ, ਜਗਮੀਤ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਤੇਜ ਸਿੰਘ, ਪਵਨ ਸਿੰਘ, ਗਗਨ ਸਿੰਘ, ਸੁਖਪਾਲ ਸਿੰਘ, ਨਹਿਰੂ ਸਿੰਘ ਖਾਲਸਾ, ਰਣਜੀਤ ਸਿੰਘ, ਅਮਰਜੀਤ ਸਿੰਘ, ਸ਼ਿੰਗਾਰਾ ਸਿੰਘ ਅਤੇ ਸੁਖਵਿੰਦਰ ਸਿੰਘ ਬਾਜਾਖਾਨਾ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।