26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲੰਬੀ ਹਲਕੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹੁੰਗਾਰਾ ਵੱਖ - ਵੱਖ ਪਾਰਟੀਆਂ ਛੱਡ ਕੇ ਲੋਕ ਪਾਰਟੀ ’ ਚ ਹੋਏ ਸ਼ਾਮਿਲ

ਮੰਡੀ ਕਿੱਲਿਆਂਵਾਲੀ, 25 ਅਗਸਤ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਲੋਕਾਂ ਵਲੋਂ ਹੁੰਗਾਰਾ ਮਿਲਣ ਦਾ ਪਾਰਟੀ ਨੇ ਦਾਅਵਾ ਕੀਤਾ ਹੈ। ਪਾਰਟੀ ਲੀਡਰਸ਼ਿਪ ਮੁਤਾਬਕ ਪਿੰਡ ਭੀਟੀਵਾਲਾ, ਲੁਹਾਰਾ, ਘੁਮਿਆਰਾ, ਪੰਜਾਵਾਂ, ਸਿੱਖਵਾਲਾ, ਮਿੱਡਾ ਅਤੇ ਮੰਡੀ ਕਿੱਲਿਆਂਵਾਲੀ ਵਿਚ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਲੋਕ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਹਨ।

Ad Position 21
No active advertisement
ਅਜੀਤ ਡੈਸਕ 26-08-2026
ਮੰਡੀ ਕਿੱਲਿਆਂਵਾਲੀ, 25 ਅਗਸਤ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਲੋਕਾਂ ਵਲੋਂ ਹੁੰਗਾਰਾ ਮਿਲਣ ਦਾ ਪਾਰਟੀ ਨੇ ਦਾਅਵਾ ਕੀਤਾ ਹੈ। ਪਾਰਟੀ ਲੀਡਰਸ਼ਿਪ ਮੁਤਾਬਕ ਪਿੰਡ ਭੀਟੀਵਾਲਾ, ਲੁਹਾਰਾ, ਘੁਮਿਆਰਾ, ਪੰਜਾਵਾਂ, ਸਿੱਖਵਾਲਾ, ਮਿੱਡਾ ਅਤੇ ਮੰਡੀ ਕਿੱਲਿਆਂਵਾਲੀ ਵਿਚ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਲੋਕ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਹਨ। ਪਾਰਟੀ ਦੇ ਜ਼ਿਲ੍ਹਾ ਸਕੱਤਰ ਅਮਰੀਕਪਾਲ ਸਿੰਘ ਮੰਡੀ ਕਿੱਲਿਆਂਵਾਲੀ ਅਤੇ ਰਣਜੀਤ ਸਿੰਘ ਪੰਨੂੰ ਮਿੱਡਾ ਨੇ ਦੱਸਿਆ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਨਜੋਤ ਸਿੰਘ, ਤਰਲੋਕ ਸਿੰਘ, ਗੁਰਦੀਪ ਸਿੰਘ, ਹਰਮਨ ਸਿੰਘ, ਨਵਦੀਪ ਸਿੰਘ, ਅਰਸ਼ਦੀਪ ਸਿੰਘ, ਰਾਜਵੀਰ ਸਿੰਘ, ਚੇਤਨ ਸਿੰਘ, ਵੰਧਦੀਪ ਸਿੰਘ, ਜਸ਼ਨਦੀਪ ਸਿੰਘ, ਵਿਸ਼ਵਦੀਪ ਸਿੰਘ, ਡਾ. ਪੱਪੀ ਸਿੰਘ, ਸਮਰਦੀਪ ਸਿੰਘ, ਜਕਰਨ ਸਿੰਘ, ਲਵਪ੍ਰੀਤ ਸਿੰਘ, ਐਜ਼ਦੀਪ ਸਿੰਘ, ਸੁਖਵੀਰ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ ਅਤੇ ਹਰਬੰਸ ਸਿੰਘ ਸ਼ਾਮਿਲ ਹਨ। ਦੋਵੇਂ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੇ ਚਿੰਨ੍ਹ ਨਾਲ ਸਨਮਾਨਿਤ ਕੀਤਾ। ਅਮਰੀਕਪਾਲ ਸਿੰਘ ਨੇ ਕਿਹਾ ਕਿ ਨਵੇਂ ਮੈਂਬਰ ਮੌਜੂਦਾ ਪਾਰਟੀਆਂ ਦੀਆਂ ਨੀਤੀਆਂ ਅਤੇ ਵਰਕਰਾਂ ਦੀ ਅਣਦੇਖੀ ਤੋਂ ਨਾਰਾਜ਼ ਹੋ ਕੇ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਜੂਡੋ ’ਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨੁੱਕੜ ਨਾਟਕ ਦੀ ਸਫ਼ਲ ਪੇਸ਼ਕਾਰੀ
Ad Position 24