ਜੂਡੋ ’ਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 25 ਅਗਸਤ ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ.
ਸ੍ਰੀ ਮੁਕਤਸਰ ਸਾਹਿਬ, 25 ਅਗਸਤ ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ, ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾ: ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਦੀਆਂ ਅੰਡਰ-14 ਵਰਗ ਦੀਆਂ ਵਿਦਿਆਰਥਣਾਂ ਨੇ ਜੂਡੋ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਕੁੱਲ 9 ਵਿਦਿਆਰਥਣਾਂ ਨੇ ਮੁਕਾਬਲੇ ਵਿਚ ਭਾਗ ਲਿਆ, ਜਿਨ੍ਹਾਂ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ, ਮਿਹਨਤ ਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 7 ਸੋਨ ਤਗ਼ਮੇ ਅਤੇ 2 ਕਾਂਸੀ ਦੇ ਤਗ਼ਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ ਅਤੇ ਰਾਜ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਆਪਣੀ ਜਗ੍ਹਾ ਪੱਕੀ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਇਸ ਸ਼ਾਨਦਾਰ ਜਿੱਤ ’ਤੇ ਹਰਸੀਰਤ ਕੌਰ, ਏੰਜਲ, ਹੁਸਨਪ੍ਰੀਤ ਕੌਰ, ਸਤਵੀਰ ਕੌਰ, ਕਸ਼ਿਸ਼, ਜੰਨਤ ਖਾਨ, ਹਰਮਨਪ੍ਰੀਤ ਕੌਰ, ਪਰਾਂਜਲ ਤੇ ਵੰਸ਼ਕਾ ਨੂੰ ਵਧਾਈ ਦਿੰਦਿਆਂ ਕਿ ਹਾ ਕਿ ਇਹ ਪ੍ਰਾਪਤੀ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ।