27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗ਼ੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ। ਇਹ ਸਰਚ ਅਭਿਆਨ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐੱਸ.ਪੀ. ਬਚਨ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐੱਸ.ਆਈ. ਜਗਸੀਰ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 75 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਸ ਕਾਰਵਾਈ ਵਿੱਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ’ਤੇ ਕੜੀ ਨਿਗਰਾਨੀ ਰੱਖੀ ਗਈ। ਇਸ ਮੌਕੇ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਜੇਲ੍ਹ ਦੇ ਅੰਦਰੂਨੀ ਤੇ ਬਾਹਰੀ ਆਵਾਜਾਈ ਮਾਰਗਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ। ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਵਲੋਂ ਬਾਹਰੀ ਸੰਪਰਕ ਬਣਾਉਣ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹਾਂ ਅੰਦਰ ਮੋਬਾਈਲ ਫ਼ੋਨ, ਸਿੰਮ ਕਾਰਡ, ਨਸ਼ੀਲੇ ਪਦਾਰਥਾਂ ਜਾਂ ਹੋਰ ਗ਼ੈਰ-ਕਾਨੂੰਨੀ ਸਮੱਗਰੀ ਦੀ ਤਸਕਰੀ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜ਼ੀਹ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ’ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਸਰਕਾਰੀਤੰਤਰ ਰਿਹਾ ਪੂਰੀ ਤਰ੍ਹਾਂ ਬੰਦ ,...
Ad Position 24