ਸੜਕ ਹਾਦਸੇ ’ਚ ਤਿੰਨ ਵਿਅਕਤੀ ਜ਼ਖ਼ਮੀ
ਰੁਪਾਣਾ, 27 ਅਗਸਤ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਵਿਖੇ ਸੜਕ ਹਾਦਸੇ ਤਿੰਨ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਇਨੋਵਾ ਗੱਡੀ ਨੰਬਰ (ਸੀ.
ਰੁਪਾਣਾ, 27 ਅਗਸਤ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਵਿਖੇ ਸੜਕ ਹਾਦਸੇ ਤਿੰਨ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਇਨੋਵਾ ਗੱਡੀ ਨੰਬਰ (ਸੀ.ਐੱਚ.ਓ. 1 ਏ.ਡਬਲਯੂ. 1738) ਜੋਕਿ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਵੱਲ ਜਾ ਰਹੀ ਸੀ। ਜਦ ਪਿੰਡ ਚੱਕ ਦੂਹੇਵਾਲਾ ਦੇ ਨਜ਼ਦੀਕ ਪੁੱਜੀ ਤਾਂ ਅਚਾਨਕ ਗੱਡੀ ਚਾਲਕ ਸੰਤੁਲਨ ਗੁਵਾ ਬੈਠਾ ਤੇ ਗੱਡੀ ਬੇਕਾਬੂ ਹੋ ਕੇ ਬੱਸ ਸਟੈਂਡ ਨਾਲ ਜਾ ਟਕਰਾਈ। ਇਸ ਦੌਰਾਨ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੇ ਤਿੰਨ ਯਾਤਰੀਆਂ ਨੂੰ ਗੱਡੀ ਨੇ ਆਪਣੀ ਲਪੇਟ ਵਿਚ ਲੈ ਲਿਆ। ਇਸ ਘਟਨਾ ਤਿੰਨੇ ਯਾਤਰੀ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਚੁੱਕ ਕੇ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਹਿਚਾਣ ਮੇਜਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੀਲੀਆਂ ਵੰਗਾਂ, ਚਰਨਜੀਤ ਕੌਰ ਪਤਨੀ ਸ਼ਿੰਦਰ ਸਿੰਘ ਅਤੇ ਸ਼ਿਵਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਗੱਡੀ ਚਾਲਕ ਮੌਕਾ ਦੇਖਦੇ ਹੀ ਘਟਨਾ ਵਾਲੀ ਸਥਾਨ ’ਤੇ ਗੱਡੀ ਛੱਡ ਕੇ ਫਰਾਰ ਹੋ ਗਿਆ। ਰੁਪਾਣਾ ਚੌਂਕੀ ਦੀ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ’ਤੇ ਘਟਨਾ ਵਾਲੀ ਥਾਂ ’ਤੇ ਪਹੁੰਚ ਅਗਲੀ ਬਣਦੀ ਕਾਰਵਾਈ ਕਰ ਦਿੱਤੀ।