ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਜਮਾਤ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਸਜਾਵਟੀ ਸਮੱਗਰੀ ਅਤੇ ਹੋਰ ਰਚਨਾਤਮਕ ਵਸਤੂਆਂ ਦੀ ਵਰਤੋਂ ਕਰਕੇ ਸੁੰਦਰ ਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਇੰਟਰ ਹਾਊਸ ਬੋਰਡ ਸਜਾਵਟ ਮੁਕਾਬਲਾ ਵੀ ਕਰਵਾਇਆ ਗਿਆ। ਚਾਰਾਂ ਹਾਊਸਾਂ ਦੇ ਬੱਚਿਆਂ ਨੇ ਆਪਣੇ-ਆਪਣੇ ਹਾਊਸ ਦੇ ਬੋਰਡਾਂ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਇਆ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਭਾਰਤੀ ਸੱਭਿਆਚਾਰ ਤੇ ਪਰੰਪਰਾਵਾਂ ਪ੍ਰਤੀ ਸਨਮਾਨ ਪੈਦਾ ਕਰਨਾ, ਰਚਨਾਤਮਕ ਸੋਚ ਨੂੰ ਉਤਸਾਹਿਤ ਕਰਨਾ ਤੇ ਕਲਾ ਰਾਹੀਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।