ਮਿਲੇਨੀਅਮ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਆਪਸੀ ਸਾਂਝ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੱਖੜੀ ਬੰਨ੍ਹਣ, ਸੱਭਿਆਚਾਰਕ ਗਤੀਵਿਧੀਆਂ ਅਤੇ ਰੱਖੜੀ ਨਾਲ ਸਬੰਧਿਤ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲਿਆ।
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਆਪਸੀ ਸਾਂਝ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੱਖੜੀ ਬੰਨ੍ਹਣ, ਸੱਭਿਆਚਾਰਕ ਗਤੀਵਿਧੀਆਂ ਅਤੇ ਰੱਖੜੀ ਨਾਲ ਸਬੰਧਿਤ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ, ਪਿਆਰ, ਸਤਿਕਾਰ ਅਤੇ ਸੁਰੱਖਿਆ ਦੀ ਭਾਵਨਾ ਨੂੰ ਉਜਾਗਰ ਕੀਤਾ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।