29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸ.ਬੀ.ਆਰ.ਐਸ. ਕਾਲਜ ਵਲੋਂ ਵਿਦਿਆਰਥਣਾਂ ’ਚ ਚਿੱਤਰਕਾਰੀ ਗਤੀਵਿਧੀਆਂ ਕਰਵਾਈਆਂ

ਸਾਦਿਕ, 28 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 29-08-2026
ਸਾਦਿਕ, 28 ਅਗਸਤ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਦਿਆਰਥਣਾਂ ਵਿਚ ਸਿਹਤ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੰਧ ਚਿੱਤਰਕਾਰੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਵਿਦਿਆਰਥਣਾਂ ਨੇ ਰਚਨਾਤਮਕ ਢੰਗ ਨਾਲ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਅਤੇ ਚਿੱਤਰਾਂ ਦੁਆਰਾ ਐਚ.ਆਈ.ਵੀ. ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੰਧਾਂ ਨੂੰ ਸੁੰਦਰ ਅਤੇ ਜਾਣਕਾਰੀ ਭਰਪੂਰ ਚਿੱਤਰਾਂ ਨਾਲ ਸਜਾਇਆ। ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥਣਾਂ ਦੀ ਇਸ ਰਚਨਾਤਮਕ ਪਹਿਲ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਸਮਾਜ ਵਿਚ ਸਿਹਤ ਅਤੇ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ’ਚ ਰੱਖੜੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਿਲੇਨੀਅਮ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24