ਸੋਮ ਕਾਲੜਾ ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦੇ ਪ੍ਰਧਾਨ ਬਣੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਦਿਆਂ ਹੀ ਨੌਜਵਾਨਾਂ ਨੂੰ ‘ ਆਪ ’ ਵਿਚ ਸ਼ਾਮਿਲ ਕਰਵਾਇਆ
ਮਲੋਟ, 31 ਅਗਸਤ (ਪਾਟਿਲ)-ਆਮ ਆਦਮੀ ਪਾਰਟੀ ਵਲੋਂ ਮਲੋਟ ਸ਼ਹਿਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦੇ ਆਗੂ ਸੋਮ ਕਾਲੜਾ ਨੂੰ ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ।
ਮਲੋਟ, 31 ਅਗਸਤ (ਪਾਟਿਲ)-ਆਮ ਆਦਮੀ ਪਾਰਟੀ ਵਲੋਂ ਮਲੋਟ ਸ਼ਹਿਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦੇ ਆਗੂ ਸੋਮ ਕਾਲੜਾ ਨੂੰ ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੇ ਪਹਿਲੇ ਹੀ ਦਿਨ ਸੋਮ ਕਾਲੜਾ ਦੀ ਅਗਵਾਈ ਹੇਠ ਸ਼ਹਿਰ ਦੇ ਕਈ ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਚਰਨਜੀਤ, ਸੋਨੂੰ ਮੋਂਗਾ, ਰਜੇਸ਼ ਭਠੇਜਾ, ਨਵਦੀਪ ਵਾਟਸ, ਹਰਸ਼ ਮੋਂਗਾ ਅਤੇ ਭੁਪਿੰਦਰ ਸਿੰਘ ਬਰਾੜ ਸ਼ਾਮਿਲ ਹਨ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸੋਮ ਕਾਲੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਸ਼ਹਿਰ ਵਿਚ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਨੀ ਗਰਗ, ਸੁਭਾਸ਼ ਗੁੰਬਰ, ਲੱਖਾ ਪ੍ਰਧਾਨ, ਐੱਮ.ਸੀ. ਜਗਤੇਜ ਸਿੰਘ, ਅਵਤਾਰ ਸਿੰਘ ਸੋਨੀ, ਧਰਮਿੰਦਰ ਸੋਨੀ, ਡਾ. ਰਮੇਸ਼ ਵਾਟਸ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।