ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਯੂ. ਡੀ. ਐਂਡ ਅਲਾਈਡ ਦੀ ਮੀਟਿੰਗ 5 ਨੂੰ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਯੂ.
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਡਬਲਯੂ.ਡੀ. ਐਂਡ ਅਲਾਈਡ ਦੀ ਮੀਟਿੰਗ 5 ਸਤੰਬਰ ਨੂੰ ਸਵੇਰੇ 11 ਤੋਂ 1 ਵਜੇ ਤੱਕ ਪ੍ਰਧਾਨ ਦਰਸ਼ਨ ਸਿੰਘ ਕਪੂਰ ਅਤੇ ਚਿੰਤ ਰਾਮ ਨਾਹਰ ਦੀ ਅਗਵਾਈ ਹੇਠ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਆਗੂ ਮੁਖ਼ਤਿਆਰ ਸਿੰਘ ਬੇਦੀ, ਗੁਰਬਚਨ ਸਿੰਘ, ਕਿਰਪਾਲ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ ਸਾਢੇ ਚਾਰ ਸਾਲ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਵਿਚ ਮੁਲਾਜ਼ਮਾਂ, ਪੈਨਸ਼ਨਰਜ਼ ਤੇ ਆਊਟਸੋਰਸ (ਕੱਚੇ ਕਾਮਿਆਂ) ਨੂੰ ਵਾਰ-ਵਾਰ ਲਿਖ਼ਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਵਾਲੇ ਦਿਨ ਮੀਟਿੰਗਾਂ ਨੂੰ ਮੁਲਤਵੀ ਕਰਕੇ ਕਿਸੇ ਵੀ ਕਾਮੇ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ ਜਿਸ ਕਰਕੇ ਸਾਰੀਆਂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।