04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 3 ਸਤੰਬਰ (ਪਾਟਿਲ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਲੋਟ, 3 ਸਤੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਵੇਦ ਪ੍ਰਚਾਰ ਹਫ਼ਤੇ ਤਹਿਤ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰਾਮਚੰਦਰ ਸ਼ਾਸਤਰੀ ਦੇ ਬਰਾਮਤਵ ਵਿਚ ਹਵਨ ਯੱਗ ਕੀਤਾ ਗਿਆ, ਜਿਸ ਵਿਚ ਸਾਰੇ ਮਨੁੱਖਾਂ ਦੇ ਕਲਿਆਣ ਲਈ ਪ੍ਰਾਰਥਨਾ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸਾਰੇ ਵਿਦਿਆਰਥੀਆਂ ਨੂੰ ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਘਟਨਾਵਾਂ ਸੁਣਾਈਆਂ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਭਗਵਾਨ ਕ੍ਰਿਸ਼ਨ ਦੇ ਪਹਿਰਾਵੇ ਵਿਚ ਸਜੇ ਵਿਦਿਆਰਥੀਆਂ ਨੇ ਇਕ ਨਾਚ ਪੇਸ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਨਾਟਕ ਪੇਸ਼ ਕੀਤਾ। ਸਾਰੇ ਬੱਚੇ ਸ੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿਚ ਬਹੁਤ ਹੀ ਮਨਮੋਹਕ ਤੇ ਸੁੰਦਰ ਲੱਗ ਰਹੇ ਸਨ, ਜਿਸ ਦੀ ਪੂਰੇ ਸਟਾਫ਼ ਦੁਆਰਾ ਪ੍ਰਸੰਸਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਜਨਮ ਉਸ ਸਮੇਂ ਹੋਇਆ ਸੀ, ਜਦੋਂ ਅਗਿਆਨਤਾ ਦਾ ਹਨੇ੍ਹਰਾ ਚਾਰੇ ਪਾਸੇ ਫ਼ੈਲਿਆ ਹੋਇਆ ਸੀ। ਬਚਪਨ ਤੋਂ ਹੀ ਉਨ੍ਹਾਂ ਨੇ ਸੱਚ ਦਾ ਸਮਰਥਨ ਕੀਤਾ ਅਤੇ ਲੋਕਾਂ ਨੂੰ ਹਮੇਸ਼ਾ ਇਸ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 5ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਯੂ. ਡੀ. ਐਂਡ ਅਲਾਈਡ ਦੀ ਮੀਟਿੰਗ 5 ਨੂੰ
Ad Position 24