15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਸੰਗੂਧੌਣ, ਨਵਾਂ ਭੁੱਲਰ ਅਤੇ ਭੁੱਲਰ ਵਿਖੇ ਦਿਖਾਈ ਦਸਤਾਵੇਜ਼ੀ ਫ਼ਿਲਮ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸੰਗੂਧੌਣ, ਨਵਾਂ ਭੁੱਲਰ ਅਤੇ ਭੁੱਲਰ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸੰਗੂਧੌਣ, ਨਵਾਂ ਭੁੱਲਰ ਅਤੇ ਭੁੱਲਰ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਇਕ ਰੋਜ਼ਾ ਕਲਮਛੋੜ ਹੜਤਾਲ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ , 12-13 ਨੂੰ ਕੈਬਨਿਟ ਮੰਤਰੀਆਂ ਦ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਸਮਾਪਤ
Ad Position 24