ਯੂਥ ਅਕਾਲੀ ਦਲ ਦੇ ਨਵੇਂ ਵਰਕਿੰਗ ਪ੍ਰਧਾਨ ਲੱਪੀ ਈਨਾਖੇੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸੇਂਟ ਫਰੀਦ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਵਰਕਿੰਗ ਪ੍ਰਧਾਨ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਇੰਚਾਰਜ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ ਨੇ ਅੱਜ ਸੀਨੀਅਰ ਅਕਾਲੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਵਰਕਿੰਗ ਪ੍ਰਧਾਨ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਇੰਚਾਰਜ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ ਨੇ ਅੱਜ ਸੀਨੀਅਰ ਅਕਾਲੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਗੁਰੂਹਰਸਹਾਏ ਹਲਕੇ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਗੁਰਪਾਲ ਸਿੰਘ ਗੋਰਾ, ਜਥੇਦਾਰ ਗੁਰਪਾਲ ਸਿੰਘ ਗਰੇਵਾਲ ਟਾਹਲੀਵਾਲ ਜੱਟਾਂ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਵਰਕਿੰਗ ਕਮੇਟੀ ਮੈਂਬਰ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜਨਰਲ ਕੌਂਸਲ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ, ਬਲਾਕ ਸੰਮਤੀ ਦੇ ਚੇਅਰਮੈਨ ਜਗਦੇਵ ਸਿੰਘ ਰਹੂੜਿਆਂਵਾਲੀ, ਕੌਮੀ ਉਪ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਅਤੇ ਜਨਰਲ ਕੌਂਸਲ ਮੈਂਬਰ ਜਗਵੰਤ ਸਿੰਘ ਲੰਬੀਢਾਬ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੀਟਿੰਗ ਹਾਲ ਵਿਚ ਮੈਨੇਜਰ ਨਿਰਮਲਜੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਵਰਕਿੰਗ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਸਿੰਘ ਲੱਪੀਈਨਾ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਰੋੜਾਂਵਾਲਾ, ਬਸੰਤ ਸਿੰਘ ਕੰਗ, ਲਖਵਿੰਦਰ ਸਿੰਘ ਰੋਹੀਵਾਲਾ, ਕੌਮੀ ਮੀਤ ਪ੍ਰਧਾਨ ਚਰਨਜੀਤ ਸਿੰਘ ਸੱਕਾਂਵਾਲੀ, ਜਨਰਲ ਕੌਂਸਲ ਮੈਂਬਰ ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਜਗਮੀਤ ਸਿੰਘ ਨਾਨਕਪੁਰਾ, ਗੁਰਮੇਲ ਸਿੰਘ ਲੱਖੇਵਾਲੀ, ਗੁਰਬਿੰਦਰ ਸਿੰਘ ਬਰਾੜ ਫੂਲੇਵਾਲਾ, ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ, ਹਰਨੇਕ ਸਿੰਘ ਹੁੰਦਲ ਰੁਪਾਣਾ, ਰਵਿੰਦਰ ਸਿੰਘ ਰਵੀ ਸੇਖੋਂ, ਪੰਮਾ ਬਰਾੜ ਮਹਿਰਾਜਵਾਲਾ, ਸਰਕਲ ਪ੍ਰਧਾਨ ਸਰੋਜ ਸਿੰਘ ਮਲੋਟ, ਸਾਬਕਾ ਸਰਪੰਚ ਜਸਬੀਰ ਸਿੰਘ ਜੰਮੂਆਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਸਿੰਘ ਚਹਿਲ, ਸ਼ਿੰਗਾਰਾ ਸਿੰਘ, ਸ਼ਮਿ ੰਦਰ ਸਿੰਘ ਭੰਗਚੜੀ, ਬਿੰਦਰ ਸਿੰਘ ਲੱਖੇਵਾਲੀ, ਕੁਲਦੀਪ ਸਿੰਘ ਧਿਗਾਣਾ, ਗੁਰਮੀਤ ਸਿੰਘ ਫੂਲੇਵਾਲਾ, ਬਲਦੇਵ ਸਿੰਘ ਬਾਠ, ਲੱਕੀ ਕਟਾਰੀਆ, ਕੁਲਬੀਰ ਸਿੰਘ ਕੋਟਭਾਈ, ਗੁਰਮੇਜ ਸਿੰਘ ਧਿਗਾਣਾ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਮਨਜਿੰਦਰ ਸਿੰਘ ਈਨਾਖੇੜਾ, ਨਿਰਮਲ ਸਿੰਘ ਨਿੰਮਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਰਾਮ ਚੱਕ ਦੂਹੇਵਾਲਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।